ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਹਲਕਾ ਪੂਰਵੀ ਦਾ ਬਹਾਦਰ ਕੇ ਰੋਡ

Ludhiana Punjabi
  • ਵਿਧਾਇਕ ਗਰੇਵਾਲ ਨੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ
  • ਨੌਜਵਾਨ ਪੀੜੀ ਨੂੰ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ – ਵਿਧਾਇਕ ਗਰੇਵਾਲ

DMT : ਲੁਧਿਆਣਾ : (28 ਸਤੰਬਰ 2023) : – ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਹੀ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਬਹਾਦਰ ਕੇ ਰੋਡ ਵਿਖੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ। ਇਸ ਮੌਕੇ ਤੇ ਬਹਾਦਰ ਕੇ ਰੋਡ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਬੁੱਤ  ਤੇ ਫੁੱਲ ਮਾਲਾਵਾਂ ਭੇਟ ਕਰ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਤੇ ਸੋਚ ਤੇ ਨੌਜਵਾਨ ਪੀੜੀ ਨੂੰ ਚੱਲਣ ਦੀ ਲੋੜ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀ ਆਂ ਪਿਛਲੀਆਂ ਸਰਕਾਰਾਂ ਦੇਸ਼ ਨੂੰ ਆਜ਼ਾਦ ਕਰਨ ਵਾਲੇ ਸੂਰਮਿਆਂ ਦੇ ਨਾਂ ਤੇ ਸਿਆਸੀ ਰੋਟੀਆਂ ਤਾਂ ਜਰੂਰ ਸੇਕ  ਦੀਆਂ ਰਹੀਆਂ ,ਪਰ ਉਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲ ਕਦਮੀ ਕਰਦੇ ਹੋਏ  ਸੂਬੇ ਦੇ ਹਰ ਸਰਕਾਰੀ ਦਫਤਰ ਵਿੱਚ ਸੰਵਿਧਾਨ ਦੇ ਵਿਧਾਤਾ ਡਾਕਟਰ ਅੰਬੇਡਕਰ ਸਾਹਿਬ ਅਤੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀ ਫੋਟੋ ਲਗਾਈ। ਉਹਨਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਇੱਕੋ ਇੱਕ ਸੁਫਨਾ ਸੀ ਕਿ ਹਰ ਕਿਸੇ ਨੂੰ ਉਸ ਦਾ ਬਣਦਾ ਪੂਰਾ ਹੱਕ ਮਿਲੇ ਜਿਸ ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਫ੍ਰੀ ਪੜਾਈ ਦੇ ਨਾਲ -ਨਾਲ ਸਿਹਤ ਸੇਵਾਵਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਰਹੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਫਨਿਆਂ ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਇਸ ਮੌਕੇ ਤੇ ਸੁਰਿੰਦਰ ਸਿੰਘ ਮੈਦਾਨ ,ਜਸਵਿੰਦਰ ਸੰਧੂ , ਗੁਰਮੀਤ ਮੀਤਾ, ਧਰਮਿੰਦਰ ਫੌਜੀ ,ਰਾਜਵੀਰ ਗਰੇਵਾਲ ਤੇਜਵੀਰ ਗਰੇਵਾਲ , ਧਰਮਿੰਦਰ ਬਾਸੀ ਰਾਜ ਗਰੇਵਾਲ ਜਗੀਰ ਪ੍ਰਧਾਨ , ਗੁਰਚਰਨ ਸਿੰਘ , ਕਰਮਜੀਤ ਸਿੰਘ ਭੋਲਾ, ਮੈਡਮ ਰਜਿੰਦਰ ਕੌਰ ਰਾਠੌਰ, ਮੈਡਮ ਇੰਦਰਜੀਤ ਕੌਰ, ਭੂਸ਼ਨ ਸ਼ਰਮਾ, ਅਨੁਜ ਚੌਧਰੀ, ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *