DMT : ਬਠਿੰਡਾ : (18 ਅਪ੍ਰੈਲ 2023) : – ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੀ ਐਂਡ ਐਮ ਲੁਧਿਆਣਾ ਦੇ ਨਵੇਂ ਚੀਫ਼ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਇੰਜ. ਸੰਜੀਵ ਪ੍ਰਭਾਕਰ ਦੀ ਜਗ੍ਹਾ ਲਈ ਹੈ, ਜਿਹੜੇ ਸੇਵਾ ਮੁਕਤ ਹੋਏ ਨੇ।
ਇਸ ਤੋਂ ਪਹਿਲਾਂ ਇੰਜ. ਬਰਾੜ ਬਠਿੰਡਾ ਵਿਖੇ ਚੀਫ ਇੰਜਨੀਅਰ (ਵੈਸਟਜੋਨ) ਵਜੋਂ ਨਿਯੁਕਤ ਸਨ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ ਪੀ ਐਂਡ ਐਮ ਲੁਧਿਆਣਾ ਦੇ ਐਸਈਜ ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ।
ਉਨ੍ਹਾਂ ਨੇ ਕਿਹਾ ਕਿ ਉਹ ਇੰਜ. ਬਲਦੇਵ ਸਿੰਘ ਸਰਾਂ ਸੀਐਮਡੀ ਪੀਐਸਪੀਸੀਐਲ ਅਤੇ ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਸੁਨਿਸਚਿਤ ਕਰਨਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।
ਇੰਜ. ਬਰਾੜ ਨੇ ਜੂਨੀਅਰ ਅਫਸਰਾਂ ਉਨ੍ਹਾਂ ਨੇ ਆਮ ਖਪਤਕਾਰਾਂ ਦੀ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ।
ਇੰਜ. ਬਰਾੜ 11 ਨਵੰਬਰ, 1991 ਪੰਜਾਬ ਰਾਜ ਬਿਜਲੀ ਬੋਰਡ ਨੂੰ ਜੁਆਇਨ ਕਰਨ ਤੋਂ ਪਹਿਲਾਂ ਡੇਢ ਸਾਲ ਪਬਲਿਕ ਸੈਕਟਰ ਐਂਟਰਪ੍ਰਾਈਸਜ਼ ਕੰਮ ਕਰ ਚੁੱਕੇ ਹਨ। ਜਿਨ੍ਹਾਂ ਕੋਲ ਵਿਸ਼ੇਸ਼ ਤੌਰ ਤੇ ਅਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾ ਦਾ ਵੱਡਾ ਤਜਰਬਾ ਹੈ।
3 ਦਸੰਬਰ, 1968 ਨੂੰ ਫਰੀਦਕੋਟ ਚ ਪੈਦਾ ਹੋਏ ਇੰਜ. ਬਰਾੜ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (TIET), ਪਟਿਆਲਾ ਤੋਂ ਬੈਚਲਰ ਆਫ਼ ਇੰਜਨੀਅਰਿੰਗ ਕੀਤੀ ਹੋਈ ਹੈ।