ਐਮਪੀ ਅਰੋੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲੁਧਿਆਣਾ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

Ludhiana Punjabi
  • ਹਲਵਾਰਾ ਏਅਰਪੋਰਟ ਅਤੇ ਐਲੀਵੇਟਿਡ ਰੋਡ ਸਾਈਟ ਦਾ ਕੀਤਾ ਦੌਰਾ

DMT : ਲੁਧਿਆਣਾ : (25 ਅਗਸਤ 2023) : – ਇੱਥੋਂ ਨੇੜਲੇ ਹਲਵਾਰਾ ਵਿਖੇ ਵੱਕਾਰੀ ਹਲਵਾਰਾ ਏਅਰਪੋਰਟ ਪ੍ਰੋਜੈਕਟ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਏ.ਸੀ.ਏ ਗਲਾਡਾ, ਏ.ਡੀ.ਸੀ. ਲੁਧਿਆਣਾ, ਐਸ.ਡੀ.ਐਮ ਰਾਏਕੋਟ, ਐਸ.ਈ.ਪੀ.ਡਬਲਿਊ.ਡੀ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ ਅਧਿਕਾਰੀਆਂ ਨਾਲ ਸਾਈਟ ਦਾ ਦੌਰਾ ਕੀਤਾ।

ਅਰੋੜਾ ਨੇ ਉੱਥੇ ਕੁਝ ਘੰਟੇ ਬਿਤਾਏ ਅਤੇ ਹਵਾਈ ਅੱਡੇ ਦੇ ਚੱਲ ਰਹੇ ਵਿਕਾਸ ਦੇ ਹਰ ਕੋਨੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਖੁਦ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਚੱਲ ਰਹੇ ਕੰਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਦੇ ਨਾਲ ਜਹਾਜ਼ਾਂ ਲਈ ਪਾਰਕਿੰਗ ਬੇਅ, ਏਅਰ ਫੋਰਸ ਦੇ ਮੇਨ ਰਨਵੇਅ ਨਾਲ ਕੁਨੈਕਟੀਵਿਟੀ, ਏਅਰ ਕੰਡੀਸ਼ਨਰ (ਏ.ਸੀ.), ਲਾਈਟਿੰਗ ਸਿਸਟਮ, ਸੀ.ਸੀ.ਟੀ.ਵੀ. ਕੈਮਰੇ, ਫਾਇਰ ਫਾਈਟਿੰਗ ਸਿਸਟਮ, ਬਿਜਲੀ ਕੁਨੈਕਸ਼ਨ, ਇਕ ਵਾਰ ਚਾਲੂ ਹੋਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ, ਪਾਰਕਿੰਗ ਦੀ ਥਾਂ ਅਤੇ ਟਰਮੀਨਲ ਦੀ ਇਮਾਰਤ ਦੀ ਆਉਟਰ ਐਲੀਵੇਸ਼ਨ ਵਰਗੇ ਹਰ ਪੁਆਇੰਟ ‘ਤੇ ਚਰਚਾ ਕੀਤੀ।

ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡਾ ਪ੍ਰੋਜੈਕਟ ਸੂਬਾ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਡ੍ਰੀਮ ਪ੍ਰੋਜੈਕਟ ਹੈ, ਜੋ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਡੂੰਘੀ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਸਰਕਾਰ ਦੇ ਕਿਸੇ ਵੀ ਪੱਧਰ ‘ਤੇ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕਿਸੇ ਕਿਸਮ ਦੀ ਕੋਈ ਰੁਕਾਵਟ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਅਰੋੜਾ ਨੇ ਅੱਗੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਨਾ ਸਿਰਫ਼ ਲੁਧਿਆਣਾ ਬਲਕਿ ਪੂਰੇ ਸੂਬੇ ਦੇ ਵਪਾਰੀ ਵਰਗ ਦੀਆਂ ਨਜ਼ਰਾਂ ਹਨ ਕਿਉਂਕਿ ਹੁਣ ਹਰ ਕੋਈ ਚਾਹੁੰਦਾ ਹੈ ਕਿ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪਿਛਲੇ ਸਮੇਂ ਦੌਰਾਨ ਕਿਸੇ ਨਾ ਕਿਸੇ ਕਾਰਨ ਲਟਕਦਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਇਸ ਨੂੰ ਪੂਰਾ ਕਰਨ ਲਈ ਹੋਰ ਸਮਾਂ ਸੀਮਾ ਨਾ ਛੱਡਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਉਡਾਣਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੰਜ਼ਿਲਾਂ ਤੱਕ ਆਸਾਨੀ ਨਾਲ ਪਹੁੰਚ ਮਿਲੇਗੀ।

ਅਰੋੜਾ ਨੂੰ ਜਾਣੂ ਕਰਵਾਇਆ ਗਿਆ ਕਿ ਕੁਝ ਮਨਜ਼ੂਰੀਆਂ ਦੀ ਲੋੜ ਹੈ। ਇਸ ’ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਬੰਧਤ ਉੱਚ ਅਧਿਕਾਰੀਆਂ ਕੋਲ ਇਹ ਮਾਮਲਾ ਉਠਾ ਕੇ ਸਾਰੀਆਂ ਮਨਜ਼ੂਰੀਆਂ ਲੈਣਗੇ। ਅਧਿਕਾਰੀਆਂ ਨੇ ਨਿਰਮਾਣ ਕਾਰਜ ਨੂੰ ਸੁਚਾਰੂ ਬਣਾਉਣ ਲਈ ਸਾਰੇ ਨੁਕਤਿਆਂ ਨੂੰ ਸਪੱਸ਼ਟ ਕਰਨ ਲਈ ਅਰੋੜਾ ਨੂੰ ਸਾਈਟ ਮੈਪ ਰਾਹੀਂ ਪੇਸ਼ਕਾਰੀ ਵੀ ਦਿੱਤੀ।

ਇਸ ਦੌਰਾਨ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਅਗਲੇ ਕੁਝ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।

ਅਰੋੜਾ ਨੇ ਸਮੂਹ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਫਿਰੋਜ਼ਪੁਰ ਰੋਡ ‘ਤੇ ਪ੍ਰਵੇਸ਼ ਦੁਆਰ ਤੋਂ ਮਿੰਨੀ ਸਕੱਤਰੇਤ ਤੱਕ ਉਸਾਰੀ ਅਧੀਨ ਐਲੀਵੇਟਿਡ ਰੋਡ ਦੇ ਇੱਕ ਹਿੱਸੇ ਦੀ ਟਰਾਇਲ ਰਨ ਕੀਤਾ। ਇਹ ਪੈਚ ਮੁਕੰਮਲ ਹੋਣ ਤੋਂ ਬਾਅਦ ਅਗਲੇ 7 ਤੋਂ 10 ਦਿਨਾਂ ਵਿੱਚ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਅਰੋੜਾ ਨੇ ਐਲੀਵੇਟਿਡ ਰੋਡ ਦੇ ਇਸ ਪੈਚ ‘ਤੇ ਆਪਣੇ ਕਾਫਲੇ ਨੂੰ ਕੁਝ ਮਿੰਟਾਂ ਲਈ ਰੋਕ ਕੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਜ਼ਰੂਰੀ ਟੈਸਟ ਪੂਰੇ ਕਰਨ ਤੋਂ ਬਾਅਦ ਐਲੀਵੇਟਿਡ ਰੋਡ ਦੇ ਇਸ ਹਿੱਸੇ ਨੂੰ ਲੋਕਾਂ ਲਈ ਖੋਲ੍ਹਣ।

ਬਾਅਦ ਵਿੱਚ ਅਰੋੜਾ ਨੇ ਹਲਵਾਰਾ ਹਵਾਈ ਅੱਡੇ ਦੀ ਪ੍ਰਗਤੀ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਸਮੇਤ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਏਜੰਡੇ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਕੁਸ਼ਲਤਾ ਅਤੇ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ।

ਅਰੋੜਾ ਨੇ ਐਨ.ਐਚ.ਏ.ਆਈ., ਗਲਾਡਾ, ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਅਤੇ ਸਮੀਖਿਆ ਕੀਤੀ।

ਅਰੋੜਾ ਨੂੰ ਅੱਗੇ ਦੱਸਿਆ ਗਿਆ ਕਿ ਸਿੱਧਵਾਂ ਨਹਿਰ ‘ਤੇ ਦੱਖਣੀ ਸ਼ਹਿਰ ਵੱਲ 4 ਓਵਰ ਬ੍ਰਿਜ ਲਈ ਟੈਂਡਰ ਅਲਾਟ ਕੀਤੇ ਗਏ ਹਨ।

ਏ.ਸੀ.ਏ ਗਲਾਡਾ ਨੇ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਅਧੀਨ ਸਾਰੀਆਂ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ 3 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਏ ਜਾਣਗੇ।

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੱਖਣੀ ਬਾਈਪਾਸ ਅਤੇ ਰਾਹੋਂ ਰੋਡ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪੀ.ਐਸ.ਪੀ.ਸੀ.ਐਲ. ਅਤੇ ਸਿੰਚਾਈ ਵਿਭਾਗ ਨੂੰ ਐਨ.ਓ.ਸੀ./ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘਦੇ ਐਨ.ਐਚ.ਏ.ਆਈ  ਹਾਈਵੇਜ਼ ਲਈ ਜ਼ਮੀਨ ਐਕਵਾਇਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਐਲੀਵੇਟਿਡ ਰੋਡ ਦੇ ਨਾਲ-ਨਾਲ ਸਾਈਕਲ ਟਰੈਕ ਅਤੇ ਪਾਰਕਿੰਗ ਬਣਾਉਣ ਦੀ ਪ੍ਰਗਤੀ ਬਾਰੇ ਵੀ ਪੁੱਛਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਐਸਟੀਮੇਟ ਅਗਲੇਰੀ ਲੋੜੀਂਦੀ ਕਾਰਵਾਈ ਲਈ ਸਬੰਧਤ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੇ ਗਏ ਹਨ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਭਾਰਤ ਨਗਰ ਚੌਕ ਅਤੇ ਬੱਸ ਸਟੈਂਡ ਤੱਕ ਐਲੀਵੇਟਿਡ ਰੋਡ ਦੇ ਕੁਝ ਹਿੱਸੇ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਅਰੋੜਾ ਨੂੰ ਯਕੀਨ ਸੀ ਕਿ ਇੱਕ ਵਾਰ ਸਾਰੇ ਪ੍ਰੋਜੈਕਟ ਮੁਕੰਮਲ ਹੋ ਜਾਣ ਤੋਂ ਬਾਅਦ ਲੁਧਿਆਣਾ ਰਹਿਣ ਲਈ ਇੱਕ ਵੱਖਰਾ ਸ਼ਹਿਰ ਬਣ ਜਾਵੇਗਾ।

Leave a Reply

Your email address will not be published. Required fields are marked *