- ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਲਈ ਸਮਾਰਟ ਸਟੱਡੀ ਜ਼ਰੂਰੀ – ਬਿੰਦਰਾ
DMT : ਲੁਧਿਆਣਾ : (23 ਮਾਰਚ 2023) : – ਸਥਾਨਕ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ, ਰਾਜਗੁਰੂ ਨਗਰ ਵਿਖੇ ਓਲੀਵਰਜ਼ ਕਿਡਜ਼ ਪਲੇਅਵੇਅ ਸਕੂਲ ਦੀ 13ਵੀਂ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ ਗਈ। ਸਾਲਾਨਾ ਸਮਾਗਮ ਦਾ ਵਿਸ਼ਾ ਸੀ “ਦਾ ਉਤਸਵ”। ਇਸ ਮੌਕੇ ਮੁੱਖ ਮਹਿਮਾਨ ਸੀਨੀਅਰ ਭਾਜਪਾ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਸਾਬਕਾ ਚੇਅਰਮੈਨ ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਪੰਜਾਬ ਸਰਕਾਰ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਖਵਿੰਦਰਪਾਲ ਗਰਚਾ ਉੱਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਸ਼ੇਸ਼ ਸਨਮਾਨ ਵਜੋਂ ਸ਼ਮ੍ਹਾਂ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।
ਸਮਾਗਮ ਵਿੱਚ ਬੱਚਿਆਂ ਨੇ ਰੰਗ-ਬਿਰੰਗੇ ਪਹਿਰਾਵੇ ਪਾ ਕੇ ਪੂਰੇ ਸਾਲ ਦੇ ਤਿਉਹਾਰਾਂ ਨੂੰ ਬਹੁਤ ਹੀ ਵੱਖਰੇ ਢੰਗ ਨਾਲ ਪੇਸ਼ ਕੀਤਾ ਅਤੇ ਸੁਨੇਹਾ ਦਿੱਤਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਜਾਤ-ਪਾਤ ਨੂੰ ਤਿਆਗ ਕੇ ਆਪਸੀ ਭਾਈਚਾਰੇ ਨਾਲ ਮਨਾਉਣਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਲਈ ਚੰਗੀ ਪੜ੍ਹਾਈ ਅਤੇ ਸਮਾਰਟ ਸਟੱਡੀ ਬਹੁਤ ਜ਼ਰੂਰੀ ਹੈ |
ਬਿੰਦਰਾ ਨੇ ਓਲੀਵਰ ਕਿਡਜ਼ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ। ਸਕੂਲ ਦੀ ਪ੍ਰਿੰਸੀਪਲ ਕਿਮੀ ਜੋਸ਼ੀ ਅਤੇ ਵਾਈਸ ਪ੍ਰਿੰਸੀਪਲ ਪੂਜਾ ਪੁੰਨਗਾ ਅਤੇ ਸਕੂਲ ਦੇ ਅਧਿਆਪਕਾਂ ਨੇ ਸਾਰੇ ਬੱਚਿਆਂ ਨੂੰ ਸਕੂਲ ਦੀ ਤਰਫੋਂ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ ਨੂੰ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਬਿੰਦਰਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ‘ਤੇ ਬੱਚਿਆਂ ਅਤੇ ਨੌਜਵਾਨਾਂ ਪ੍ਰਤੀ ਵੱਧ ਤੋਂ ਵੱਧ ਅਗਾਂਹਵਧੂ ਕੰਮ ਕੀਤੇ ਜਾਣਗੇ।