DMT : ਲੁਧਿਆਣਾ : (26 ਫਰਵਰੀ 2023) : – ਕੁੱਲ ਹਿੰਦ ਕਾਂਗਰਸ ਦੇ ਰਾਏਪੁਰ (ਛੱਤੀਸਗੜ੍ਹ) ਵਿਖੇ ਹੋਏ ਸੈਸ਼ਨ ਨੇ ਭਾਰਤ ਅੰਦਰ ਸਿਆਸੀ ਪਰਿਵਰਤਨ ਦਾ ਮੁੱਢ ਬੰਨਿਆਂ ਹੈ। ਇਹ ਸ਼ਬਦ ਸੈਸ਼ਨ ‘ਚ ਭਾਗ ਲੈਣ ਉਪਰੰਤ ਸੀਨੀਅਰ ਕਾਂਗਰਸੀ ਨੇਤਾ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ ਕ੍ਰਿਸ਼ਨ ਕੁਮਾਰ ਬਾਵਾ ਨੇ ਕਹੇ।
ਦਾਖਾ ਅਤੇ ਬਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜੋ ਸਭ ਧਰਮਾਂ, ਜਾਤੀਆਂ, ਭਾਸ਼ਾਵਾਂ, ਪਹਿਰਾਵਿਆਂ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪਹਿਚਾਣ ਹੀ ਅਨੇਕਤਾ ਵਿੱਚ ਏਕਤਾ ਹੈ।
ਇਸ ਸਮੇਂ ਉਨ੍ਹਾਂ ਕਈ ਸੀਨੀਅਰ ਨੇਤਾਵਾਂ ਨਾਲ ਵਿਚਾਰਾਂ ਕੀਤੀਆਂ। ਇਸ ਸਮੇਂ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮੇਸ਼ ਸਿੰਗਲਾ ਦੇ ਸਾਥੀ ਰਹੇ, ਜੋ ਕੁੱਲ ਹਿੰਦ ਯੂਥ ਕਾਂਗਰਸ ਦੇ ਪ੍ਰਧਾਨ ਸਨ, ਰਮੇਸ਼ ਚੈਨੀਤਲਾ (ਸਾਬਕਾ ਸਾਂਸਦ) ਉਨ੍ਹਾਂ ਨਾਲ ਮੁਲਾਕਾਤ ਹੋਈ ਅਤੇ ਪੰਜਾਬ ਦੀ ਸਿਆਸੀ ਸਥਿਤੀ ਬਾਰੇ ਵਿਚਾਰਾਂ ਹੋਈਆਂ। ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨਾਲ ਵੀ ਮੁਲਾਕਾਤ ਹੋਈ।
ਇਸ ਸਮੇਂ ਬਾਵਾ ਨੇ ਕਿਹਾ ਕਿ ਲੋੜ ਹੈ ਪੰਜਾਬ ‘ਚ ਦਾਗੀਂ ਨੇਤਾਵਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ। ਦੇਸ਼ ਭਗਤ ਅਤੇ ਗਾਂਧੀਵਾਦੀ ਸੋਚ ‘ਤੇ ਪਹਿਰਾ ਦੇਣ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ।