DMT : ਲੁਧਿਆਣਾ : (28 ਫਰਵਰੀ 2023) : – ਖਾਲਸਾ ਕਾਲਜ਼ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।
ਕਾਲਜ਼ ਦੇ ਪ੍ਰਿੰਸੀਪਲ ਡਾ. ਮੁਕਤੀ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ਼ ਦੇ ਕੈਮਿਸਟਰੀ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ‘ਗਲੋਬਲ ਸਾਇੰਸ ਫ਼ਾਰ ਗਲੋਬਲ ਵੈੱਲ ਬੀਇੰਗ’ ਵਿਸ਼ੇ ‘ਤੇ ‘ਡਾਂਸ ਰਾਹੀਂ ਵਿਗਿਆਨ’ ਦਾ ਆਯੋਜਨ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੀ ਮਹੱਤਤਾ ਅਤੇ ਮਨੁੱਖੀ ਜੀਵਨ ਦੀ ਗੁਣਵੱਤਾ ਨੂੰ ਉੱਚਾ ਚੁੱਕਣ ਵਿੱਚ ਇਸਦੀ ਅਮੁੱਲ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ।
ਪ੍ਰਿੰਸੀਪਲ ਡਾ. (ਸ਼੍ਰੀਮਤੀ) ਮੁਕਤੀ ਗਿੱਲ ਵਲੋਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।