DMT : ਲੁਧਿਆਣਾ : (15 ਅਪ੍ਰੈਲ 2023) : – ਅੱਜ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋ ਅਲਗ ਅਲਗ ਗੁਰੂਦੁਆਰਿਆ ਵਿੱਚ ਜਾ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ।ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਸਾਰੀਆਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਏ ਅੰਕਿਤ ਕੀਤਾ। ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ-ਸੱਚ ਦੀ ਰਖਵਾਲੀ ਲਈ ਅਡੋਲ ਹੈ, ਅਡਿੱਗ ਹੈ। ਇਸ ਵਿਚ ਗੁਣਾਂ ਦੀ ਮੁਕੰਮਲਤਾ ਹੈ, ਔਗੁਣ ਨੂੰ ਕੋਈ ਥਾਂ ਨਹੀਂ। ਇਸ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਦਾ ਸ਼ੁਮਾਰ ਹੈ। ਇਸ ਤਰ੍ਹਾਂ ਖਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ। ਖਾਲਸੇ ਦੀ ਸਾਜਣਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਮਹਾਨ ਕਾਰਜ ਸੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋ ਸਿਮਰਜੀਤ ਸਿੰਘ ਬੈਂਸ ਨੂੰ ਸਿਰੋਪੇ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਖੁਰਾਣਾ, ਹਰਦੀਪ ਸਿੰਘ, ਸ਼ਮਸ਼ੇਰ ਸਿੰਘ. ਯਸ਼ਪਾਲ ਸਿੰਘ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ
