- ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ -ਇੰਦਰਜੀਤ ਸਿੰਘ ਮੱਕੜ
DMT : ਲੁਧਿਆਣਾ : (14 ਅਪ੍ਰੈਲ 2023) : – ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਅੰਦਰ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਖਾਲਸਾ ਪੰਥ ਦੀ ਸਾਜਨਾ ਦੇ ਮਹੱਤਤਾ ਸਬੰਧੀ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਖਾਲਸਾ ਪੰਥ ਦੇ ਸਿਰਜਣਹਾਰ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ, ਉੱਥੇ ਆਪਣੀ ਕਲਮ ਰਾਹੀਂ ਨਵੀਂ ਸਮਾਜਿਕ ਕ੍ਰਾਂਤੀ ਲਿਆਉਣ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ,ਖਾਸ ਕਰਕੇ ਜਾਤ ਪਾਤ ਦਾ ਖਾਤਮਾ ਕਰਦੇ ਹੋਏ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਤਿਹਾਸ ਦੀ ਰਚਨਾ ਕੀਤੀ।ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ।ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਉਨਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਇਕ ਨਵੇਂ ਇਨਕਲਾਬ ਦੀ ਸਿਰਜਣਾ ਕੀਤੀ।ਜਿਸ ਦੇ ਸਦਕਾ ਉਨ੍ਹਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਇਨਕਲਾਬੀ ਰਹਿਬਰ ਦੇ ਰੂਪ ਵੱਜੋਂ ਜਾਣਿਆ ਜਾਂਦਾ ਹੈ।
ਇਸ ਦੌਰਾਨ ਸ.ਮਕੱੜ ਨੇ ਸਮੂਹ ਸੰਗਤਾਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਵਿੰਦਰ ਸਿੰਘ ਰੋਮੀ ਅੰਮ੍ਰਿਤਸਰ ਵਾਲੇ, ਭਾਈ ਸਿਮਰਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਗਗਨਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ,ਭਾਈ ਗੁਰਵਿੰਦਰ ਸਿੰਘ ਜੀ ਬਿੰਜਲ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ( ਬੱਚਿਆਂ ਦਾ ਕੀਰਤਨੀ ਜੱਥਾ) ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ , ਰਜਿੰਦਰ ਸਿੰਘ ਡੰਗ,ਬਲਜੀਤ ਸਿੰਘ ਬਾਵਾ, ਹਰਬੰਸ ਸਿੰਘ ਰਾਜਾ, ਹਰਪਾਲ ਸਿੰਘ ਖਾਲਸਾ ਫਰਨੀਚਰ, ਭੁਪਿੰਦਰ ਸਿੰਘ ਅਰੋੜਾ,ਗੁਰਦੀਪ ਸਿੰਘ ਡੀਮਾਰਟੇ, ,ਅਵਤਾਰ ਸਿੰਘ ਮਿੱਡਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।