- ਖਾਲਸਾ ਸਾਜਨਾ ਦਿਵਸ’ ਅਤੇ ਵਿਸਾਖੀ ਸਾਡਾ ਵਿਰਸਾ ਸਾਡੀ ਸ਼ਾਨ
DMT : ਲੁਧਿਆਣਾ : (11 ਅਪ੍ਰੈਲ 2023) : – ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਮਿਸ਼ਨ ਸੇਵਾ ਜੱਥਾ ਦੁੱਗਰੀ ਵਲੋ ਅਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਗ ਲਿਆ।ਇਸ ਮੌਕੇ ਬੈਂਸ ਨੇ ਕਿਹਾ ਕਿ
ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।ਗੁਰੂ ਸਾਹਿਬ ਜੀ ਵਲੋਂ ਖਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ‘ਤੇ ਪਹੁੰਚਾ ਦਿੱਤਾ। ਇਸ ਤਰ੍ਹਾਂ ਖਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ।ਇਸ ਮੌਕੇ ਹਰਪਾਲ ਸਿੰਘ ਕੋਹਲੀ, ਇਸ਼ਪ੍ਰੀਤ ਸਿੰਘ, ਕੁਲਵਿੰਦਰ ਸਿੰਘ ਧਾਂਦਰਾ, ਜਗਰੂਪ ਸਿੰਘ ਗਰੇਵਾਲ, ਹਰਮਨਪ੍ਰੀਤ ਸਿੰਘ, ਪਰਵਿੰਦਰ ਸਿੰਘ ਲਾਡੀ ਨੇ ਸਿਮਰਜੀਤ ਸਿੰਘ ਬੈਂਸ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।