‘ਖੇਤਰੀ ਸਰਸ ਮੇਲੇ’ ਨੂੰ ਸਪਾਂਸਰ ਕਰਕੇ ਉਦਯੋਗਪਤੀ ਆਪਣਾ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ ਸੁਰਭੀ ਮਲਿਕ

Ludhiana Punjabi
  • ਖੇਤਰੀ ਸਰਸ ਮੇਲੇ’ ਨੂੰ ਸਪਾਂਸਰ ਕਰਨ ਲਈ ਉਦਯੋਗਪਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਭਰੋਸਾ

DMT : ਲੁਧਿਆਣਾ : (10 ਅਕਤੂਬਰ 2023) : –

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿੱਚ ਮਿਤੀ 27 ਅਕਤੂਬਰ ਤੋਂ 05 ਨਵੰਬਰ, 2023 ਤੱਕ ਲੱਗਣ ਵਾਲੇ ‘ਖੇਤਰੀ ਸਰਸ ਮੇਲੇ’ ਵਿੱਚ ਲੁਧਿਆਣਾ ਸ਼ਹਿਰ ਦੇ ਉਦਯੋਗਪਤੀ ਵੀ ਮੇਲੇ ਨੂੰ ਸਪਾਂਸਰ  ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ੍ਰੀ ਰੁਪਿੰਦਰਪਾਲ ਸਿੰਘ ਵੀ ਸ਼ਾਮਲ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ‘ਖੇਤਰੀ ਸਰਸ ਮੇਲੇ’ ਵਿੱਚ ਲੱਗਭਗ 20 ਸੂਬਿਆਂ ਤੋਂ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣ ਆਉਣਗੇ ਉਹਨਾਂ ਲਈ ਫ਼ਰੀ ਖਾਣਾ, ਫ਼ਰੀ ਰਹਿਣ ਦਾ ਪ੍ਰਬੰਧ, ਫ਼ਰੀ  ਸਟਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਖੇਤਰੀ ਸਰਸ ਮੇਲੇ ਉੱਤੇ ਕਰੀਬ  2 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ, ਜਿਸ ਵਿੱਚੋਂ ਕੇਂਦਰ ਸਰਕਾਰ ਵੱਲੋਂ ਕਰੀਬ 35 ਲੱਖ ਰੁਪਏ ਦੇ ਹੀ ਫੰਡਜ਼ ਦਿੱਤੇ ਜਾਣੇ ਹਨ ਅਤੇ ਬਾਕੀ ਫੰਡ ਮਨੇਜਮੈਂਟ ਹੁੰਦੀ ਹੈ। ਇਸ ਲਈ ਉਹਨਾਂ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਇਸ ਮੇਲੇ ਨੂੰ ਸਪਾਂਸਰ ਕਰਨ ਲਈ ਕਿਹਾ ਜਿਸ ਵਿੱਚ ਉਹਨਾਂ ਨੂੰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੇਲੇ ਨੂੰ ਸਪਾਂਸਰ ਕਰਨਗੇ।  ਉਹਨਾਂ ਉਦਯੋਗਪਤੀਆਂ ਨੂੰ ਕਿਹਾ ਕਿ ਇਹਨਾਂ ਵਿੱਚ ਕੁਝ ਕਮਰਸ਼ੀਅਲ ਸਟਾਲਾਂ ਵੀ ਹੁੰਦੀਆਂ ਹਨ ਅਤੇ ਜੇਕਰ ਉਹ ਸਪਾਂਸਰ ਕਰਦੇ ਹਨ ਤਾਂ ਉਸ ਵਿੱਚ ਉਹਨਾਂ ਦਾ ਨਾਂ ਆ ਜਾਵੇਗਾ ਉਸ ਇਸ ਮੇਲੇ ਵਿੱਚ ਜਗ੍ਹਾ-ਜਗ੍ਹਾ ਉੱਤੇ ਡਿਸਪਲੇਅ ਹੋਵੇਗੀ। ਇਸ ਮੇਲੇ ਵਿੱਚ ਭਾਗ ਲੈਣ ਵਾਲੇ ਉਦਯੋਗਪਤੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਕਿਉਕਿ ‘ਖੇਤਰੀ ਸਰਸ ਮੇਲੇ’ ਦਾ ਬਹੁਤ ਵੱਡਾ ਪ੍ਰੋਜੈਕਟ ਹੈ।

ਸ੍ਰੀਮਤੀ ਮਲਿਕ ਨੇ ਸਨਅਤਕਾਰਾਂ ਨੂੰ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲਾ ‘ਖੇਤਰੀ ਸਰਸ ਮੇਲਾ’ ਇੱਕ ਵਾਰ ਫਿਰ ਸ਼ਹਿਰ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜੋ ਕਿ ਸ਼ਹਿਰ ਲੁਧਿਆਣਾ ਅਤੇ ਇਸਦੇ ਵਾਸੀਆਂ ਲਈ ਬੜੇ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਸ਼ਹਿਰ ਲੁਧਿਆਣਾ ਨੂੰ ਤੀਜੀ ਵਾਰ ਪ੍ਰਾਪਤ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2012 ਅਤੇ 2017 ਵਿੱਚ ਇਹ ਮੇਲਾ ਲੁਧਿਆਣਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ ‘ਖੇਤਰੀ ਸਰਸ ਮੇਲਾ’ ਇਸ ਵਾਰ ਫੇਰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਦੇ ਸਹਿਯੋਗ ਨਾਲ ਨੇਪਰੇ ਚਾੜਿਆ ਜਾਵੇਗਾ।

Leave a Reply

Your email address will not be published. Required fields are marked *