ਗਿਆਸਪੁਰਾ ਗੈਸ ਲੀਕ ਮਾਮਲਾ – ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨਾਲ ਹਰ ਔਖੀ ਘੜੀ ‘ਚ ਚੱਟਾਨ ਵਾਂਗ ਖੜੀ ਹੈ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

Ludhiana Punjabi
  • ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ ਅੱਜ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦੇ ਚੈਕ ਸੌਂਪੇ

DMT : ਲੁਧਿਆਣਾ : (06 ਜੂਨ 2023) : – ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨਾਲ ਹਰ ਔਖੀ ਘੜੀ ਵਿੱਚ ਚੱਟਾਨ ਵਾਂਗ ਖੜੀ ਹੈ ਅਤੇ ਹਰ ਸੰਭਵ ਸਹਿਯੋਗ ਲਈ ਵਚਨਬੱਧ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਗਿਆਸਪੁਰਾ ਵਿੱਚ ਗੈਸ ਲੀਕ ਹੋਣ ਕਾਰਣ ਵਾਪਰੀ ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈਕ ਸੌਂਪਣ ਮੌਕੇ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਮੁਆਵਜੇ ਦੇ ਵਾਅਦੇ ਕੀਤੇ ਜਾਂਦੇ ਸਨ ਪਰ ਉਨ੍ਹਾਂ ਨੂੰ ਪੂਰੇ ਨਹੀਂ ਸੀ ਕੀਤਾ ਜਾਂਦਾ ਪਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ‘ਜੋ ਕਹਿੰਦੇ ਹਾਂ, ਉਹ ਕਰਦੇ ਹਾਂ’ ਵਿੱਚ ਵਿਸ਼ਵਾਸ ਰੱਖਦੀ ਹੈ।

ਉਨ੍ਹਾਂ ਕਿਹਾ ਕਿ ਗਿਆਸਪੁਰਾ ਗੈਸ ਲੀਕ ਮਾਮਲੇ ਵਿੱਚ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ ਪੰਜਾਬ ਸਰਕਾਰ ਵਲੋਂ ਉਸਦੀ ਮਾਤਾ ਜੀ ਨੂੰ ਮੁਆਵਜ਼ੇ ਵਜੋਂੋਂ ਪਹਿਲਾਂ ਹੀ 10 ਲੱਖ ਰੁਪਏ ਦਾ ਚੈੱਕ ਦਿੱਤਾ ਜਾ ਚੁੱਕਾ ਹੈ ਅਤੇ ਅੱਜ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਗਈ।

ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੀੜ੍ਹਤ ਪਰਿਵਾਰਾਂ ਦੇ ਜੀਆਂ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪਰਿਵਾਰਾਂ ਨੂੰ ਲੋੜ ਪੈਣ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਦੇ ਰਹਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਹਰ ਵਕਤ ਲੋਕਾਂ ਲਈ ਹਾਜ਼ਰ ਹੈ।

ਇਸ ਮੌਕੇ ਨਾਇਬ ਤਹਿਸੀਦਾਰ ਗੁਰਪ੍ਰੀਤ ਕੌਰ ਅਤੇ ਪਟਵਾਰੀ ਗਿਆਸਪੁਰਾ ਚਮਕੌਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *