ਗੁਰਦੁਆਰਾ ਦੂਖਨਿਵਾਰਨ ਸਾਹਿਬ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Ludhiana Punjabi Religious

DMT : ਲੁਧਿਆਣਾ : (06 ਦਿਸੰਬਰ 2021): – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸਮੂਹ ਧਰਮਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਇਸਤਰੀ ਸਤਿਸੰਗ ਸਭਾਵਾਂ, ਗੁਰੂ ਦੀ ਲਾਡਲੀ ਫੌਜ ਦੇ ਖਾਲਸਾਈ ਬਾਣੇ ਵਿੱਚ ਸਜੇ ਬੱਚਿਆਂ ਤੋਂ ਇਲਾਵਾ ਗਤਕਾ ਪਾਰਟੀਆਂ ਅਤੇ ਬੈੱਡ ਪਾਰਟੀਆਂ ਨੇ ਕਲਾ ਦੇ ਜੌਹਰ ਦਿਖਾਏ।
ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਸਜੀ ਹੋਈ ਪਾਲਕੀ ਵਿੱਚ ਸੁਸ਼ੋਭਿਤ ਸੀ ਜਿਸਦੀ ਤਾਬਿਆ ਰਾਗੀ ਜੱਥੇ ਗੁਰਬਾਣੀ ਕੀਰਤਨ ਕਰ ਰਹੇ ਸਨ।
ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਮੁਸਲਿਮ ਭਾਈਚਾਰਾ ਅਤੇ ਪ੍ਰਵੀਨ ਬਜਾਜ ਦੀ ਅਗਵਾਈ ਹੇਠ ਹਿੰਦੂ ਭਾਈਚਾਰੇ ਦੇ ਪ੍ਰਤੀਨਿਧ ਸ਼ਾਮਿਲ ਹੋਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿੱਖੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਾਰੇ ਰੂਟ ਵਿੱਚ ਵਪਾਰਕ, ਦੁਕਾਨਦਾਰ ਜਥੇਬੰਦੀਆਂ, ਸਮਾਜਿਕ ਤੇ ਭਾਈਚਾਰਕ ਸੰਗਠਨਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਚੌਂਕ ਘੰਟਾ ਘਰ ਵਿੱਖੇ ਵਿਸ਼ੇਸ਼ ਸਟੇਜ ਲਗਾਕੇ ਸਹਿਯੋਗੀ ਸੰਸਥਾਵਾਂ ਅਤੇ ਜੱਥਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਕਬਾਲ ਸਿੰਘ ਗਿੱਲ ਐਸ ਪੀ ਐਸ, ਜਸਵੰਤ ਸਿੰਘ ਛਾਪਾ, ਸੁਖਜਿੰਦਰ ਸਿੰਘ ਗਿੱਲ ਅਤੇ ਚੰਦਰ ਭਨੋਟ ਨੇ ਸੰਗਤ ਦਾ ਸਵਾਗਤ ਕਰਦਿਆਂ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਬਾਬਾ ਅਜੀਤ ਸਿੰਘ, ਗੁਰਿੰਦਰ ਪਾਲ ਸਿੰਘ ਪੱਪੂ, ਗੁਰਦੀਪ ਸਿੰਘ ਗੋਸ਼ਾ, ਹਰਪ੍ਰੀਤ ਸਿੰਘ ਬੇਦੀ, ਪ੍ਰਹਿਲਾਦ ਸਿੰਘ ਬੱਲ, ਗੁਰਦੀਪ ਸਿੰਘ ਲੀਲ,ਗੁਰਪ੍ਰੀਤ ਕੌਰ ਸੀਬੀਆ, ਮਨਪ੍ਰੀਤ ਸਿੰਘ ਮੰਨਾ, ਅਤੀਕਉਰ ਰਹਿਮਾਨ, ਰਵਿੰਦਰਪਾਲ ਸਿੰਘ ਖਾਲਸਾ, ਜਸਬੀਰ ਸਿੰਘ ਦੂਆ,ਨਰਿੰਦਰਪਾਲ ਸਿੰਘ ਮੱਕੜ, ਅਮਰਜੀਤ ਸਿੰਘ ਹੈਪੀ,ਕੰਵਲਦੀਪ ਸਿੰਘ ਬਹਿਲ,ਰਾਕੇਸ਼ ਬਜਾਜ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਕੁਲਦੀਪ ਸਿੰਘ ਦੂਆ, ਅਮਨਪ੍ਰੀਤ ਸਿੰਘ ਚਾਵਲਾ,
ਪ੍ਰਭਜੋਤ ਸਿੰਘ ਚਾਵਲਾ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਅਜੀਤ ਸਿੰਘ ਹੀਰਾ,ਅਵਤਾਰ ਸਿੰਘ ਕਾਲੀ, ਮਨਪ੍ਰੀਤ ਸਿੰਘ ਬੰਟੀ, ਸਾਹਿਬ ਸਿੰਘ ਮਨਚੰਦਾ ਅਤੇ ਅਮਨ ਬਿੰਦਰਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *