DMT : ਲੁਧਿਆਣਾ : (23 ਅਗਸਤ 2023) : – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਜੱਥੇ ਸਮੇਤ ਕੀਰਤਨ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਅਤੇ ਭਾਈ ਹਰਪਾਲ ਸਿੰਘ ਦਮਦਮੀ ਟਕਸਾਲ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਦੂਰੋ ਨੇੜਿਓਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਮਿਲਕੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਸ੍ਰੀ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀ ਮੁਤਾਬਕ ਅਸ਼ਟਪਦੀ ਦੇ ਇੱਕ ਪਦੇ ਦੀ ਵਿਆਖਿਆ ਗਿਆਨੀ ਈਸ਼ਵਰ ਸਿੰਘ ਵਿਦਵਾਨ ਨੇ ਵਿਸਥਾਰ ਪੂਰਵਕ ਕੀਤੀ ਅਤੇ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਕਮਲਪ੍ਰੀਤ ਸਿੰਘ, ਰਜਿੰਦਰਪਾਲ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ, ਚੰਨਪ੍ਰੀਤ ਸਿੰਘ, ਅਰਵਿੰਦਰਪਾਲ ਸਿੰਘ ਧੰਜਲ, ਬੀਬੀ ਰਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਸਨ।