- ਸੁਦੀਪ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ (ਛੱਤੀਸਗੜ੍ਹ) ਸਟੇਟ ਦੇ ਪ੍ਰਧਾਨ ਬਣਾਏ ਗਏ
- ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਅਤੇ ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਮਾਜਿਕ ਪਰਿਵਰਤਨ ਲਿਆਂਦਾ- ਦਾਖਾ, ਬਾਵਾ
DMT : ਲੁਧਿਆਣਾ : (02 ਮਾਰਚ 2023) : – ਰਾਏਪੁਰ ਛੱਤੀਸਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਉੱਘੇ ਸਮਾਜਸੇਵੀ ਬਿਜ਼ਨਸਮੈਨ ਸੁਦੀਪ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਛੱਤੀਸਗੜ੍ਹ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਰਸਮ ਬਾਬਾ ਬੁੱਢਾ ਜੀ ਗੁਰਦੁਆਰਾ ਸਾਹਿਬ ਰਾਏਪੁਰ ਵਿਖੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ ਨੇ ਨਿਭਾਈ। ਇਸ ਸਮੇਂ ਉਹਨਾਂ ਹਰਜੀਤ ਜੁਨੇਜਾ ਨੂੰ ਛੱਤੀਸਗੜ੍ਹ ਸਟੇਟ ਦਾ ਫਾਊਂਡੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਅਤੇ ਬਿੱਲੂ ਮਾਨ ਨਾਗਪੁਰ (ਮਹਾਂ ਰਾਸ਼ਟਰ) ਨੂੰ ਮਹਾਂ ਰਾਸ਼ਟਰ ਸਟੇਟ ਦਾ ਫਾਊਂਡੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ। ਇਸ ਸਮੇਂ ਸੁਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਪਾਲਕੀ ਰਾਏਪੁਰ ਦੀਆਂ ਸੰਗਤਾਂ ਨੇ ਸੋਨੇ ਦੀ ਤਿਆਰ ਕਰਵਾਈ ਹੈ।
ਇਸ ਸਮੇਂ ਦਾਖਾ ਅਤੇ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਭਾਰਤ ਦੀਆਂ ਸਾਰੀਆਂ ਸਟੇਟਾਂ ਵਿਚ ਇਕਾਈਆਂ ਕਾਇਮ ਕਰ ਰਹੀ ਹੈ ਜਦਕਿ ਪਹਿਲਾਂ ਹੀ 6 ਸਟੇਟਾਂ ਵਿਚ ਇਕਾਈਆਂ ਕਾਇਮ ਹਨ ਅਤੇ ਵਿਦੇਸ਼ਾਂ ਵਿਚ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਨਾਰਵੇ ਵਿਚ ਵੀ ਫਾਊਂਡੇਸ਼ਨ ਦੀਆਂ ਇਕਾਈਆਂ ਹਨ ਜੋ ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਜਨਮ ਦਿਹਾੜਾ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ‘ਤੇ ਸਿੱਕਾਂ ਅਤੇ ਮੋਹਰ ਜਾਰੀ ਕੀਤੀ।
ਬਾਵਾ ਨੇ ਦੱਸਿਆ ਕਿ ਬਾਬਾ ਜੀ ਦਾ 3 ਸਤੰਬਰ 1708 ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਗੋਦਾਵਰੀ ਨਦੀ ਦੇ ਕੰਢੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਮਿਲਾਪ ਹੋਇਆ। 12 ਮਈ 1710 ਨੂੰ ਸਰਹਿੰਦ ਫ਼ਤਿਹ ਕਰਕੇ ਗੌਰਵਮਈ ਇਤਿਹਾਸ ਦੀ ਰਚਨਾ ਕੀਤੀ।