ਗੁਰਮਤਿ ਰਾਗੀ ਸਭਾ ਵੱਲੋ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ‘ਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ  ਕਾਨਪੁਰੀ  ਜੈਕਾਰਿਆਂ ਦੀ ਗੂੰਜ ‘ਚ ਸਨਮਾਨਿਤ

Ludhiana Punjabi

DMT : ਲੁਧਿਆਣਾ : (08 ਫਰਵਰੀ 2023) : – ਸਮੁੱਚੇ ਸੰਸਾਰ ਭਰ ‘ਚ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ

ਗੁਰਮਤਿ ਰਾਗੀ ਸਭਾ(ਰਜ਼ਿ) ਵੱਲੋ ਗੁਰਮਤਿ ਪ੍ਰਚਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਅਤੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਿੱਖ ਪੰਥ ਦੀਆਂ ਪ੍ਰਮੁੱਖ ਪ੍ਰਚਾਰਕ ਸ਼ਖਸ਼ੀਅਤਾਂ  ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ  ਲੁਧਿਆਣੇ ਵਾਲੇ ਹੈਂਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ ਨੂੰ ਸਨਮਾਨਿਤ ਕਰਨ ਹਿੱਤ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਵਿਸ਼ੇਸ਼ ਤੌਰ ਤੇ ਗੁਰਮਤਿ ਸਮਾਗਮ

ਆਯੋਜਿਤ ਕੀਤਾ ਗਿਆ। ਜਿਸ ਵਿੱਚ ਗੁਰਮਤਿ ਰਾਗੀ ਸਭਾ(ਰਜ਼ਿ) ਦੇ ਕੀਰਤਨੀ ਜੱਥਿਆਂ ਨੇ ਸਾਂਝੇ ਰੂਪ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ  ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਗੁਰਮਤਿ ਰਾਗੀ ਸਭਾ(ਰਜ਼ਿ) ਦੇ ਪ੍ਰਧਾਨ ਭਾਈ ਮਨਜੀਤ ਸਿੰਘ ਪਠਾਨਕੋਟ  ਵਾਲਿਆ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਗ੍ਰੰਥ ਤੇ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕਰਨ ਵਾਲੀਆਂ  ਪ੍ਰਮੁੱਖ ਸ਼ਖਸ਼ੀਅਤਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਤੇ ਗੁਰੂ ਘਰ ਦੇ ਕੀਰਤਨੀਏ  ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸਮੁੱਚੀ ਕੌਮ ਲਈ ਚਾਨਣ ਦਾ ਮੁਨਾਰਾ ਹਨ,ਕਿਉ ਕਿ ਇਨ੍ਹਾਂ ਸ਼ਖਸ਼ੀਅਤਾਂ ਵੱਲੋ ਧਰਮ ਪਚਾਰ, ਗੁਰਬਾਣੀ ਕੀਰਤਨ ਦੀ ਪ੍ਰੰਪਰਾ ਨੂੰ ਉਤਸ਼ਾਹਿਤ ਕਰਨ ਤੇ ਸਿੱਖੀ ਦੀ ਆਵਾਜ਼ ਨੂੰ ਬੁਲੰਦ ਕਰਨ ਵਿੱਚ ਜੋ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਕੌਮ ਨੂੰ ਦਿੱਤੀਆਂ ਹਨ।ਉਹ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹਨ।ਜਿਸ ਦੇ ਅੰਤਰਗਤ ਅੱਜ ਗੁਰਮਤਿ ਰਾਗੀ ਸਭਾ (ਰਜ਼ਿ)ਇਨ੍ਹਾਂ ਦੋਹਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਨ ਵਿੱਚ ਫ਼ਖਰ ਮਹਿਸੂਸ ਕਰਦੀ ਹੈ।ਇਸ ਦੌਰਾਨ

ਗੁਰਮਤਿ ਰਾਗੀ ਸਭਾ(ਰਜ਼ਿ) ਦੇ ਪ੍ਰਧਾਨ ਭਾਈ ਮਨਜੀਤ ਸਿੰਘ ਪਠਾਨਕੋਟ ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ,ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ,ਭਾਈ ਜੋਗਿੰਦਰ ਸਿੰਘ ਰਿਆੜ

ਅਤੇ ਉਨ੍ਹਾਂ ਦੇ ਸਾਥੀਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਮਤਿ ਪ੍ਰਚਾਰ ਦੇ ਕਾਰਜਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਿੱਖ ਪੰਥ ਦੀਆਂ ਦੋਹਾਂ ਪ੍ਰਮੁੱਖ ਪ੍ਰਚਾਰਕ ਸ਼ਖਸ਼ੀਅਤਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਤੇ ਗੁਰੂ ਘਰ ਦੇ ਕੀਰਤਨੀਏ  ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੂੰ ਸਨਮਾਨ ਚਿੰਨ੍ਹ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਉੱਥੇ ਨਾਲ ਹੀ ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ ਆਪਣੀ ਹਾਜ਼ਰੀ ਭਰਨ ਲਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ  ਅੰਮ੍ਰਿਤਸਰ ਤੋ ਪੁੱਜੇ ਗ੍ਰੰਥੀ ਸਿੰਘ ਸੁਲਤਾਨ ਸਿੰਘ ਤੇ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਨੂੰ ਵੀ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨ੍ਹਾਂ ਦੇ ਨਾਲ  ਸ.ਗੁਰਮੀਤ ਸਿੰਘ ਪ੍ਰਧਾਨ ਗੁ.ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ,ਮਾਤਾ ਵਿਪਨਪ੍ਰੀਤ ਕੌਰ,ਰਾਜਵੰਤ ਸਿੰਘ ਵੋਹਰਾ, ਇਸ਼ਵਰ ਸਿੰਘ ਦੋਰਾਹਾ, ਕੁਲਵਿੰਦਰ ਸਿੰਘ ਬੈਨੀਪਾਲ, ਬਲਬੀਰ ਸਿੰਘ ਭਾਟੀਆ,ਤੇਜਿੰਦਰਪਾਲ ਸਿੰਘ ,ਭਾਈ ਅਰਵਿੰਦਰ ਸਿੰਘ ਨੂਰ,ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਬਲਦੇਵ ਸਿੰਘ ਬੁਲੰਦਪੁਰੀ ,ਭਾਈ ਮਨਜੀਤ ਸਿੰਘ ਬੰਬੇ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ.ਸਕੱਤਰ ਸ.ਜਰਨੈਲ ਸਿੰਘ, ਦਰਸ਼ਨ ਸਿੰਘ ਰਾਜੂ,ਸੰਤੋਖ ਸਿੰਘ ਖੁਰਾਣਾ, ਸੰਦੀਪ ਸਿੰਘ , ਰਸ਼ਪਾਲ ਸਿੰਘ ਧਵਨ ,

ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *