DMT : ਲੁਧਿਆਣਾ : (17 ਅਪ੍ਰੈਲ 2023) : – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ
ਅਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਸੁਰਜੀਤ ਸਿੰਘ ਲੀ ਦੇ
ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਸ੍ਰੀ ਸੁਰਜੀਤ
ਸਿੰਘ ਲੀ ਦੇ ਦੇਹਾਂਤ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਸੰਵੇਦਨਾ ਦਾ ਪ੍ਰਗਟਾਵਾ
ਕੀਤਾ। ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਨੇ ਕਿਹਾ ਸ੍ਰੀ ਸੁਰਜੀਤ ਸਿੰਘ
ਲੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ
ਵਾਲਾ ਘਾਟਾ ਪਿਆ ਹੈ।
ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਹੋਰਾਂ ਨੇੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ
ਪ੍ਰੋ. ਸੁਰਜੀਤ ਸਿੰਘ ਲੀ ਭਾਰਤ ਦੇ ਨਾਮਵਰ ਚਿੰਤਕ, ਭਾਸ਼ਾ ਮਾਹਰ ਅਤੇ ਪੰਜਾਬੀ
ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਸਨ। ਪ੍ਰੋ. ਸੁਰਜੀਤ ਸਿੰਘ ਲੀ ਦੇ ਅਚਾਨਕ ਤੁਰ ਜਾਣ
ਨਾਲ ਉਨ੍ਹਾਂ ਦੇ ਸਨੇਹੀਆਂ ਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ
ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ
ਹੈ।