ਜਰਖੜ ਖੇਡਾਂ ਦੇ ਜੇਤੂਆਂ ਨੂੰ ਮਿਲਣਗੇ 60 ਏਵਨ ਸਾਇਕਲ – ਓਕਾਰ ਸਿੰਘ ਪਾਹਵਾ

Ludhiana Punjabi
  • 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 19 ਤੋਂ 21 ਜਨਵਰੀ ਤੱਕ

DMT : ਲੁਧਿਆਣਾ : (08 ਜਨਵਰੀ 2024) : – 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 19 ਤੋਂ 21 ਜਨਵਰੀ ਤੱਕ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਵਿਖੇ ਹੋਣਗੀਆ। ਉਸਦੇ ਵੱਖ-ਵੱਖ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਏਵਨ ਸਾਈਕਲ ਕੰਪਨੀ 60 ਸਾਇਕਲ ਦੇਵੇਗੀ ।ਇਸ ਸਬੰਧੀ ਏਵਨ ਸਾਈਕਲ ਕੰਪਨੀ ਦੇ ਮਾਲਕ ਓਂਕਾਰ ਸਿੰਘ ਪਾਹਵਾ ਨੇ ਦੱਸਿਆ ਕਿ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ ਨੇ ਦੁਨੀਆ ਭਰ ਵਿੱਚ ਨਾਮਣਾ ਖੱਟਿਆ ਹੈ । ਇਸ ਕਰਕੇ ਏਵਨ ਸਾਈਕਲ ਕੰਪਨੀ ਹਰ ਸਾਲ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਜੇਤੂ ਖਿਡਾਰੀਆਂ ਨੂੰ ਵੱਡੇ ਪੱਧਰ ਤੇ ਸਾਈਕਲ ਇਨਾਮ ਵਜੋਂ ਦਿੰਦੀ ਹੈ ।
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਦੀ ਇਕ ਜਰੂਰੀ ਮੀਟਿੰਗ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜਰਖੜ ਸਟੇਡੀਅਮ ਵਿਖੇ ਹੋਈ । ਮੀਟਿੰਗ ਵਿੱਚ ਜਰਖੜ ਖੇਡਾਂ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।
ਮੀਟਿੰਗ ਦੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ , ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਹਾਕੀ ਮੁੰਡੇ ਤੇ ਕੁੜੀਆਂ, ਹਾਕੀ ਸਬ ਜੂਨੀਅਰ ,ਕਬੱਡੀ ਨਾਇਬ ਸਿੰਘ ਗਰੇਵਾਲ ਕਬੱਡੀ ਕੱਪ ਜਿਸ ਵਿੱਚ ਨਾਮੀ 24 ਟੀਮਾਂ ਹਿੱਸਾ ਲੈਣਗੀਆਂ ਤੋਂ ਇਲਾਵਾ ਅਮਰਜੀਤ ਸਿੰਘ ਗਰੇਵਾਲ ਵਾਲੀਵਾਲ ਕਪ , ਬਚਨ ਸਿੰਘ ਮੰਡੋਰ ਕੁਸ਼ਤੀ ਕੱਪ ਤੋਂ ਇਲਾਵਾ ਵੱਖ ਵੱਖ ਸਕੂਲਾਂ ਨਾਲ ਸੰਬੰਧਿਤ ਖੇਡਾਂ ਜਿਨਾਂ ਵਿੱਚ ਰੱਸਾਕਸੀ ਅਥਲੈਟਿਕਸ, ਸਕੂਲੀ ਕਬੱਡੀ ਅਤੇ ਹੋਰ ਖੇਡਾਂ ਦੇ ਮੁਕਾਬਲੇ ਮੁੱਖ ਖਿੱਚ ਦਾ ਕੇਂਦਰ ਹੋਣਗੇ। 21 ਜਨਵਰੀ ਨੂੰ ਲੋਕ ਗਾਇਕ ਹਰਜੀਤ ਹਰਮਨ ਦਾ ਖੁੱਲਾ ਅਖਾੜਾ ਦਰਸ਼ਕਾਂ ਦੇ ਰੂਬਰੂ ਹੋਵੇਗਾ। ਇਸਤੋਂ ਇਲਾਵਾ ਜਰਖੜ ਖੇਡਾਂ ਦੇ ਫਾਈਨਲ ਸਮਰੋਹ ਤੇ ਖੇਡ ਜਗਤ ਅਤੇ ਸਮਾਜ ਸੇਵੀ ਉੱਘੀਆਂ ਪੰਜ ਸ਼ਖਸੀਅਤਾਂ ਦਾ ਵਿਸ਼ੇਸ਼ ਅਵਾਰਡਾਂ ਨਾਲ ਸਨਮਾਨ ਹੋਵੇਗਾ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਸਪੈਕਟਰ ਬਲਵੀਰ ਸਿੰਘ ਹੀਰ,ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ ਪਹਿਲਵਾਨ ਹਰਮੇਲ ਸਿੰਘ ਕਾਲਾ , ਤਜਿੰਦਰ ਸਿੰਘ ਜਰਖੜ , ਸ਼ਿੰਗਾਰਾ ਸਿੰਘ ਜਰਖੜ ,ਗੁਰ ਸਤਿੰਦਰ ਸਿੰਘ ਪ੍ਰਗਟ ਐਡਵੋਕੇਟ ਸਮਿਤ ਸਿੰਘ, ਜਸਮੇਲ ਸਿੰਘ ਨੌਕਵਾਲ,ਰਜਿੰਦਰ ਸਿੰਘ ਜਰਖੜ ,ਸਾਹਿਬ ਜੀਤ ਸਿੰਘ ਸਾਬੀ ਜਰਖੜ, ਪਰਮਜੀਤ ਸਿੰਘ ਪੰਮਾ ਕੋਚ ਗੁਰਤੇਜ ਸਿੰਘ ਬਾਕਸਿੰਗ ਕੋਚ ਅਤੇ ਹੋਰ ਸਖਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *