DMT : ਲੁਧਿਆਣਾ : (06 ਜਨਵਰੀ 2024) : – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਜਰਖੜ ਵੱਲੋਂ ਕਰਵਾਈਆਂ ਜਾ ਰਹੀਆਂ ਇਸ ਵਰੇ ਦੀਆਂ 36 ਵੀਆਂ ਮਾਡਰਨ ਪੇਡੂ ਮਿੰਨੀ ਉਲੰਪਿਕ ਜਰਖੜ ਖੇਡਾਂ ਜੋ 19 ,20 ਅਤੇ 21 ਜਨਵਰੀ ਨੂੰ ਹੋ ਰਹੀਆਂ ਹਨ। ਉਸ ਸਬੰਧੀ ਜਰੂਰੀ ਮੀਟਿੰਗ ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ 6 ਜਨਵਰੀ ਦਿਨ ਸਨਿਚਰਵਾਰ ਨੂੰ ਸ਼ਾਮ 4 ਵਜੇ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਹੋਵੇਗੀ। ਮੀਟਿੰਗ ਦਾ ਮੁੱਖ ਏਜੰਡਾ ਜਰਖੜ ਖੇਡਾਂ ਦੀਆਂ ਤਿਆਰੀਆਂ ਟੀਮਾਂ ਦੇ ਇਨਾਮ ਅਤੇ ਹੋਰ ਕੰਮਾਂ ਬਾਰੇ ਵਿਚਾਰ ਵਟਾਂਦਰਾ ਕਰਨਾ ਹੈ ਤੇ ਟਰਸਟ ਦੇ ਸਮੂਹ ਮੈਂਬਰਾਂ ਤੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ 4 ਵਜੇ ਜਰਖੜ ਖੇਡ ਸਟੇਡੀਅਮ ਵਿਖੇ ਪਹੁੰਚਣ ।