DMT : ਲੁਧਿਆਣਾ : (12 ਅਪ੍ਰੈਲ 2023) : – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ‘ਮੁਸਕਰਾਤਾ ਬਚਪਨ’ ਪ੍ਰੋਜੈਕਟ ਅਧੀਨ ਕਾਰਵਾਈ ਕਰਦਿਆਂ ਜ਼ਿਲ੍ਹੇ ਵਿੱਚ ਬਾਲ ਮਜਦੂਰੀ ਦੀ ਰੋਕਥਾਮ ਲਈ ਬਲਾਕ ਖੰਨਾ ਦੇ ਮਾਤਾ ਰਾਣੀ ਮੁਹੱਲਾ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਰੇਡ ਕੀਤੀ ਗਈ ।
ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਮਜਦੂਰੀ ਨੂੰ ਰੋਕਣ ਲਈ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੀ ਜਾਗਰੂਕ ਕੀਤਾ ਗਿਆ।
ਕਾਰਵਾਈ ਕਰਨ ਵਾਲੀ ਟੀਮ ਵਿੱਚ, ਡਾ: ਰਵਨੀਤ ਕੌਰ (ਮੈਡੀਕਲ ਅਫਸਰ), ਸ਼੍ਰੀ ਰਮਨਦੀਪ ਸ਼ਰਮਾ ਅਤੇ ਸ਼੍ਰੀ ਦੀਪਕ ਕੁਮਾਰ (ਲੇਬਰ ਇੰਸਪੈਕਟਰ), ਸ਼੍ਰੀ ਸ਼ਮਸ਼ੇਰ ਸਿੰਘ (ਪੁਲਿਸ ਵਿਭਾਗ), ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀਮਤੀ ਗੁਰਪ੍ਰੀਤ ਕੌਰ (NT ਖੰਨਾ) ਅਤੇ ਸ਼੍ਰੀ ਸੰਦੀਪ ਸਿੰਘ (BBA) ਦੇ ਮੈਂਬਰ ਵੀ ਸ਼ਾਮਲ ਸਨ।