ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਟ੍ਰਾਂਸਪੋਰਟ ਵਿਭਾਗ ਨਾਲ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ

Ludhiana Punjabi
  • ਸਵੇਰੇ 10 ਤੋ ਸ਼ਾਮ 4 ਵਜੇ ਤੱਕ ਲੱਗਣ ਵਾਲੇ ਕੈਂਪ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

DMT : ਲੁਧਿਆਣਾ : (28 ਸਤੰਬਰ 2023) : –

 ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮਹੁੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ, ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ 30 ਸਤੰਬਰ ਨੂੰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੇਰਵਾ ਸਾਂਝਾ ਕਰਨ ਮੌਕੇ ਕੀਤਾ ਗਿਆ ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੰਸ, ਆਰ.ਸੀ. (ਰਜਿਸ਼ਟ੍ਰੇਸ਼ਨ ਸਰਟੀਫਿਕੇਟ), ਮਾਲਕੀ ਤਬਦੀਲ ਕਰਵਾਉਣ, ਐਚ.ਐਸ.ਆਰ.ਪੀ. (ਨੰਬਰ ਪਲੇਟ), ਬੈਂਕ ਲੋਨ ਕਟਵਾਉਣ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਟ੍ਰਾਂਸਪੋਰਟ ਵਿਭਾਗ ਸਬੰਧੀ ਕੋਈ ਮੁਸ਼ਕਿਲ ਆ ਰਹੀ ਹੈ ਤਾਂ 30 ਸਤੰਬਰ ਨੂੰ ਦਫ਼ਤਰ ਆਰ.ਟੀ.ਏ. ਮਿੰਨੀ ਸਕੱਤਰੇਤ, ਦਫ਼ਤਰ ਉਪ-ਮੰਡਲ ਮੈਜਿਸਟ੍ਰੇਟ, ਰਾਏਕੋਟ, ਦਫ਼ਤਰ ਉਪ-ਮੰਡਲ ਮੈਜਿਸਟ੍ਰੇਟ, ਪਾਇਲ, ਦਫ਼ਤਰ ਉਪ-ਮੰਡਲ ਮੈਜਿਸਟ੍ਰੇਟ, ਸਮਰਾਲਾ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ ਜਗਰਾਉਂ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਅਤੇ ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਖੰਨਾ ਵਿਖੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਮੌਕੇ ‘ਤੇ ਬਿਨੈਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

Leave a Reply

Your email address will not be published. Required fields are marked *