DMT : ਲੁਧਿਆਣਾ : (11 ਅਪ੍ਰੈਲ 2023) : – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਡਾਇਰੈਕਟਰ ਰੋੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋੋਂ ਜਿਲਾ ਪ੍ਰਸ਼ਾਸਨ ਲੁਧਿਆਣਾ ਦੀ ਯੋਗ ਅਗਵਾਈ ਹੇਠ ਮਿਤੀ 12.04.2023 (ਬੁੱਧਵਾਰ) ਨੂੰ ਗੋਬਿੰਦਗੜ੍ਹ ਪਬਲਿਕ ਕਾਲਜ, ਅਲੌਰ, ਖੰਨਾ ਵਿਖੇੇ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 03:00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)- ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਉਪਰੋਕਤ ਕੈਂਪ ਵਿੱਚ Axis Bank, Finance Setu, Quess, NIIT, Goyal Motors, Pukhraj Health Care, BYJU’S, ICICI Bank, Fincoach, Indusland Bank, ਅਤੇ ਸਾਂਝ ਆਦਿ ਕੰਪਨੀਆਂ ਇੰਟਰਵਿਊ ਲੈਣ ਆ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, Graduation (CA and any other) ਪਾਸ ਕੀਤਾ ਹੋਵੇ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ। ਮਿਸ ਸੁਖਮਨ ਮਾਨ (PCS Allied) ਨੇ ਕਿਹਾ ਕਿ ਇਸ ਇੰਟਰਵਿਊ ਲਈ ਪ੍ਰਾਰਥੀ ਆਪਣਾ Resume (2 ਜਾਂ 3 photo copy) ਲੈ ਕੇ ਪਹੁੰਚਣ। ਜੇਕਰ ਤੁਸੀਂ ਆਪਣਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹੋੋ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚੋੋ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰ: 77400-01682 ‘ਤੇ ਸੰਪਰਕ ਕੀਤੀ ਜਾ ਸਕਦਾ ਹੈ।