ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

Ludhiana Punjabi

DMT : ਲੁਧਿਆਣਾ : (10 ਅਗਸਤ 2023) : –  ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਦੇ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ।
ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿੰਦੀ ਲਗਾਉਣ ਦੀ ਟ੍ਰੇਨਿੰਗ ਵੀ ਦਿੱਤੀ ਗਈ ਜਿਸ ਸਬੰਧੀ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਵੱਲੋਂ ਟ੍ਰੇਨਰ ਸ਼੍ਰੀਮਤੀ ਇਸ਼ਾ ਸ਼ਰਮਾ ਬੁਲਾਏ ਗਏ ਸਨ। ਇਸ ਵਰਕਸ਼ਾਪ ਵਿੱਚ ਰਾਮਗੜੀਆ ਗਰਲਜ਼ ਕਾਲਜ, ਲੁਧਿਆਣਾ ਦੇ 40 ਪ੍ਰਾਰਥੀਆਂ ਨੇ ਭਾਗ ਲਿਆ।ਪ੍ਰਾਰਥੀਆਂ ਨੂੰ ਆਤਮ ਨਿਰਭਰ ਬਨਣ ਦੀ ਪ੍ਰੇਰਣਾ ਦਿੰਦੇ ਹੋਏ ਇਸ ਦਫਤਰ ਵਿਖੇ ਵਰਕਸ਼ਾਪ ਦੇ ਨਾਲ ਹੀ ਤੀਜ ਦਾ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿੱਚ ਪ੍ਰਾਰਥੀਆਂ ਨੇ ਵੱਧ ਚੜ੍ਹ ਕੇ ਮਹਿੰਦੀ, ਫੋਕ  ਅਤੇ ਗਾਇਨ  ਕੰਪੀਟਿਸ਼ਨ ਵਿੱਚ ਭਾਗ ਲਿਆ।
ਇਸ ਵਰਕਸ਼ਾਪ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਪ੍ਰਾਰਥੀਆਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਦਿਆਂ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਵਰਕਸ਼ਾਪ ਆਯੋਜਿਤ ਕੀਤਆਂ ਜਾਣਗੀਆਂ ਤਾਂ ਜੋ ਪ੍ਰਾਰਥੀਆਂ ਨੂੰ ਆਪਣਾ ਭਵਿੱਖ ਸੁਆਰਣ ਵਿੱਚ ਮਦਦ ਮਿਲ ਸਕੇ।

Leave a Reply

Your email address will not be published. Required fields are marked *