DMT : ਲੁਧਿਆਣਾ : (19 ਅਪ੍ਰੈਲ 2023) : – ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ ਮਿਤੀ 01-05-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ ਮਿਤੀ 26-04-2023 ਨੂੰ ਦਫ਼ਤਰ ਡੇਅਰੀ ਸਿਖਾਲਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਦਸਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।
ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰਨ ਅਤੇ ਪ੍ਰਾਸਪੈਕਟਸ ਲੈ ਕੇ ਫਾਰਮ ਭਰ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ, ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ ਅਤੇ ਪ੍ਰਸੂ਼ ਪ੍ਰਬੰਧਨ ਪ੍ਰੈਕਟੀਕਲ ਵੀ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲੈਣ ਲਈ ਸੰਪਰਕ ਨੰ 01628-299322, 01628-264566 ਜਾਂ 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।