DMT : ਲੁਧਿਆਣਾ : (07 ਮਾਰਚ 2023) : – ਤਹਿਸੀਲ ਕੰਪਲੈਕਸ ਜਗਰਾਓਂ ਵਿਖੇ ਵਾਹਨਾਂ ਲਈ ਪਾਰਕਿੰਗ ਅਤੇ ਕੰਟੀਨ ਦੀ ਬੋਲੀ 13 ਮਾਰਚ, 2023 ਨੂੰ ਰੱਖੀ ਗਈ ਹੈ।
ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਨੂੰ ਸਾਲ 2023-24 ਲਈ ਬੋਲੀ ਰਾਹੀਂ ਠੇਕੇ ‘ਤੇ ਦਿੱਤਾ ਜਾਣਾ ਹੈ। ਇਸ ਲਈ ਇਹ ਬੋਲੀ ਮਿਤੀ 13 ਮਾਰਚ, 2023 ਨੂੰ ਦੁਪਹਿਰ 12 ਵਜੇ ਦਫਤਰ ਉਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਖੇ ਰੱਖੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੂੰ 05 ਹਜ਼ਾਰ ਰੁਪਏ ਬਤੌਰ ਸਕਿਉਰਟੀ ਜਮਾਂ ਕਰਵਾਉਣੇ ਹੋਣਗੇ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਦੀ ਰਕਮ ਲਗਾਤਾਰ ਮਹੀਨਾਵਾਰੀ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਟੀ ਰਕਮ ਜ਼ਬਤ ਕਰ ਲਈ ਜਾਵੇਗੀ।
ਕੰਟੀਨ ਦੀ ਬੋਲੀ ਸਬੰਧੀ ਹੋਰ ਸ਼ਰਤਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬੋਲੀ ਦੇਣ ਵਾਲੇ ਪਾਸ ਚੱਲ/ਅਚੱਲ ਜਾਇਦਾਦ ਹੋਣੀ ਜ਼ਰੂਰੀ ਹੈ, ਸਬੂਤ ਵਜੋਂ ਮੌਕੇ ‘ਤੇ ਉਹ ਅਸਲ ਰਸਿਟਰੀ ਜਾਂ ਨਕਲ ਜਮ੍ਹਾਂਬੰਦੀ ਪੇਸ਼ ਕਰਨੀ ਲਾਜ਼ਮੀ ਹੋਵੇਗੀ। ਬੋਲੀਕਾਰ ਸਰਕਾਰ ਜਾਂ ਇਸ ਦਫ਼ਤਰ ਦਾ ਬਾਕੀਦਾਰ ਨਹੀਂ ਹੋਣਾ ਚਾਹੀਦਾ, ਗ੍ਰਾਹਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੰਟੀਨ ਵਿਖੇ ਖਾਣ ਪੀਣ ਦੀ ਸਮੱਗਰੀ ਸੁੱਧ ਹੋਣੀ ਚਾਹੀਦੀ ਹੈ ਅਤੇ ਹਰ ਸ਼ਨੀਵਾਰ ਨੂੰ ਕੰਟੀਨ ਖੁੱਲੀ ਹੋਣੀ ਚਾਹੀਦੀ ਹੈ।
ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਅੱਗੇ ਦੱਸਿਆ ਕਿ ਤਹਿਸੀਲ ਕੰਪਲੈਕਸ ਜਗਰਾਓ ਵਿੱਚ ਸਾਲ 2023-24 ਲਈ ਵਹੀਕਲ ਪਾਰਕਿੰਗ ਦੇ ਠੇਕੇ ਲਈ ਖੁੱਲੀ ਬੋਲੀ ਵੀ 13 ਮਾਰਚ, 2023 ਨੂੰ ਸਵੇਰੇ 11 ਵਜੇ ਦਫਤਰ ਉੱਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਬੋਲੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੂੰ 20 ਹਜ਼ਾਰ ਰੁਪਏ ਦਾ ਡ੍ਰਾਫਟ ਬਤੌਰ ਸਕਿਊਰਿਟੀ ਜਮ੍ਹਾਂ ਕਰਵਾਉਣਾ ਹੋਵੇਗਾ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇੋ ‘ਤੇ ਜਮ੍ਹਾਂ ਕਰਾਉਣਾ ਹੋਵੇਗਾ। ਬਾਕੀ ਦੀ ਰਕਮ ਮਹੀਨਾਵਾਰ ਕਿਸ਼ਤਾਂ ਵਿੱਚ ਲਈ ਜਾਵੇਗੀ। ਮੌਕੇ ‘ਤੇ ਚੌਥਾਂ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਿਟੀ ਰਕਮ ਜ਼ਬਤ ਕਰ ਲਈ ਜਾਵੇਗੀ। ਠੇਕੇ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।