- ਐੱਸ.ਪੀ. ਸਿੰਘ ਓਬਰਾਏ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਲੈਬਾਰਟਰੀ ਖੋਲ੍ਹਣ ਦਾ ਭਰੋਸਾ ਦਿੱਤਾ- ਬਾਵਾ
DMT : ਲੁਧਿਆਣਾ : (13 ਫਰਵਰੀ 2023) : – ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਤੁਰਕੀ ਅਤੇ ਸੀਰੀਆ ਵਿਖੇ ਆਏ ਕੁਦਰਤੀ ਭੂਚਾਲ ਨਾਲ ਮਰੇ ਹਜ਼ਾਰਾਂ ਲੋਕਾਂ ਅਤੇ ਜ਼ਖ਼ਮੀਆਂ ਲਈ ਅਰਦਾਸ ਕੀਤੀ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਬਲਦੇਵ ਬਾਵਾ, ਕਰਨੈਲ ਸਿੰਘ ਗਿੱਲ, ਉਮਰਾਓ ਸਿੰਘ ਅਤੇ ਪ੍ਰੀਤਮ ਸਿੰਘ ਯੂ.ਐੱਸ.ਏ. ਆਦਿ ਹਾਜ਼ਰ ਸਨ।
ਇਸ ਸਮੇਂ ਸ਼੍ਰੀ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਐੱਸ.ਪੀ. ਸਿੰਘ ਓਬਰਾਏ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਜਿਨ੍ਹਾਂ ਨੇ ਮਨੁੱਖਤਾ ਦੀ ਸੇਵਾ ਲਈ ਵੱਡੇ ਪੱਧਰ ਤੇ ਕਾਰਜ ਸ਼ੁਰੂ ਕੀਤੇ ਹੋਏ ਹਨ ਅਤੇ ਸ਼ਬਦ ਪ੍ਰਕਾਸ਼ ਅਜਾਇਬ ਘਰ ਦੀ ਇਮਾਰਤ ਵੀ ਉਨ੍ਹਾਂ ਦੀ ਦੇਣ ਹੈ। ਉਨ੍ਹਾਂ ਨਾਲ ਮੈਂ ਕੱਲ੍ਹ ਮੁਲਾਕਾਤ ਕੀਤੀ ਅਤੇ ਰਕਬਾ ਭਵਨ ਵਿਖੇ ਲੋੜਵੰਦ ਮਰੀਜ਼ਾਂ ਲਈ ਲੈਬਾਰਟਰੀ ਦੀ ਮੰਗ ਕੀਤੀ ਤਾਂ ਉਨ੍ਹਾਂ ਪ੍ਰਵਾਨ ਕਰਦੇ ਹੋਏ ਕਿਹਾ ਕਿ ਜਲਦੀ ਹੀ ਇਸ ਸੇਵਾ ਦੀ ਸ਼ੁਰੂਆਤ ਕਰਨਗੇ। ਇਸ ਸਮੇਂ ਜੱਸਾ ਸਿੰਘ, ਜਸਵੰਤ ਸਿੰਘ ਛਾਪਾ, ਇਕਬਾਲ ਸਿੰਘ ਗਿੱਲ, ਮੋਹਣ ਦਾਸ ਬਾਵਾ ਜੋ ਸਰਬੱਤ ਦਾ ਭਲਾ ਟਰੱਸਟ ਨਾਲ ਜੁੜੇ ਹੋਏ ਹਨ, ਨੇ ਵੀ ਸ. ਓਬਰਾਏ ਦਾ ਧੰਨਵਾਦ ਕੀਤਾ।