- ਰਾਹੁਲ ਗਾਂਧੀ ਭਾਰਤ ਨੂੰ ਨਵੀਂ ਦਿਸ਼ਾ ਦੇਣ ਲਈ ਸਮਰੱਥ ਨੇਤਾ- ਦਾਖਾ, ਬਾਵਾ
DMT : ਲੁਧਿਆਣਾ : (23 ਫਰਵਰੀ 2023) : – ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਕੁੱਲ ਹਿੰਦ ਕਾਂਗਰਸ ਓ.ਬੀ.ਸੀ. ਵਿਭਾਗ ਦੇ ਕੋਆਰਡੀਨੇਟਰ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਜੰਮੂ ਐਕਸਪ੍ਰੈੱਸ ਟਰੇਨ ਰਾਹੀਂ ਕੁੱਲ ਹਿੰਦ ਕਾਂਗਰਸ ਦੇ ਹੋ ਰਹੇ ਸੈਸ਼ਨ ਵਿਚ ਹਿੱਸਾ ਲੈਣ ਲਈ ਰਾਏਪੁਰ (ਛੱਤੀਸਗੜ੍ਹ) ਜਾਣ ਲਈ ਰਵਾਨਾ ਹੋਏ।
ਇਸ ਸਮੇਂ ਦਾਖਾ ਅਤੇ ਬਾਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜੋ ਸਭ ਧਰਮਾਂ, ਜਾਤੀਆਂ, ਭਾਸ਼ਾਵਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸੈਕੂਲਰ ਸੋਚ ਦੀ ਧਾਰਨੀ ਹੈ ਜਦਕਿ ਭਾਜਪਾ ਦੇਸ਼ ਨੂੰ ਫ਼ਿਰਕੂ ਰੰਗ ਵਿਚ ਰੰਗਦੀ ਹੈ ਜੋ ਦੇਸ਼ ਦੇ ਸੁਨਹਿਰੀ ਭਵਿੱਖ ਲਈ ਸ਼ੁਭ ਸੰਕੇਤ ਨਹੀਂ।
ਉਹਨਾਂ ਕਿਹਾ ਕਿ ਭਾਰਤ ਦੇ ਯੁਵਾ ਨੇਤਾ ਦੇਸ਼ ਦਾ ਭਵਿੱਖ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰਾਹੀਂ ਸਹੀ ਅਰਥਾਂ ਵਿਚ ਭਾਰਤ ਨੂੰ ਫ਼ਿਰਕੂ ਤਾਕਤਾਂ ਤੋਂ ਬਚਾ ਕੇ ਇੱਕ ਲੜੀ ਵਿਚ ਪਰੋਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਦੀ ਤਰੱਕੀ ਵਲ ਨਜ਼ਰ ਮਾਰੀਏ ਤਾਂ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਡਾ. ਮਨਮੋਹਣ ਸਿੰਘ ਦੀਆਂ ਸਰਕਾਰਾਂ ਦੇ ਕੀਤੇ ਕੰਮ ਦਿਖਾਈ ਦੇ ਰਹੇ ਹਨ।