- ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ -ਸੰਤ ਬਾਬਾ ਲੱਖਾ ਸਿੰਘ
- ਸੇਵਾ ਕਾਰਜਾਂ ਲਈ ਨਾਨਕਸਰ ਸੰਪ੍ਰਦਾ ਵੱਲੋ ਭਾਈ ਦਵਿੰਦਰ ਸਿੰਘ ਸੋਢੀ ਨੂੰ ਯਾਦਗਾਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ
DMT : ਲੁਧਿਆਣਾ : (20 ਮਾਰਚ 2023) : – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਕੀਰਤਨ ਸਮਾਗਮ ਅੰਦਰ ਉਚੇਚੇ ਤੌਰ ਤੇ ਪੁੱਜੇ ਨਾਨਕਸਰ ਸੰਪ੍ਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਜੀ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ “ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ” ਨੂੰ ਅਸੀਂ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ।ਉਨ੍ਹਾਂ
ਨੇ ਕਿਹਾ ਕਿ ਇਸੇ ਮਿਸ਼ਨ ਦੀ ਪ੍ਰਾਪਤੀ ਤੇ ਸੇਵਾ ਦੇ ਸਕੰਲਪ ਨੂੰ ਉਭਾਰਨ ਲਈ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਵੱਲੋਂ ਹਰ ਸਾਲ ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਾਬਾ ਨੰਦ ਸਿੰਘ ਜੀ ਅਤੇ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਆਯੋਜਿਤ ਕੀਤਾ ਜਾਂਦਾ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਸਮੁੱਚੇ ਸੰਸਾਰ ਵਿੱਚ ਵੱਸਦੀਆਂ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕਾ ਹੈ ।ਇਸ ਮੌਕੇ ਨਿਸ਼ਕਾਮ ਸੇਵਾ ਕਾਰਜਾਂ ਲਈ ਭਾਈ ਦਵਿੰਦਰ ਸਿੰਘ ਸੋਢੀ ਨੂੰ ਨਾਨਕਸਰ ਸੰਪ੍ਰਦਾ ਅਤੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਨਾਨਕਸਰ ਸੰਪ੍ਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਜੀ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਯਾਦਗਾਰੀ ਮਾਲਾ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,, ਜਤਿੰਦਰਪਾਲ ਸਿੰਘ ਸਲੂਜਾ,ਸ.ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,ਸ..ਬਲਬੀਰ ਸਿੰਘ ਭਾਟੀਆ,ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ, ਜਗਜੀਤ ਸਿੰਘ ਅਹੂਜਾ, ਰਜਿੰਦਰ ਸਿੰਘ ਡੰਗ, ਜਸਵਿੰਦਰ ਸਿੰਘ ਕੋਹਲੀ (ਐਜੂਕੇਟ ਪੰਜਾਬ),ਰਣਜੀਤ ਸਿੰਘ ਖਾਲਸਾ,ਖੁਸ਼ਦਿਲ ਸਿੰਘ, ਸਤਨਾਮ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ ਬਿੱਟੂ,ਅਵਤਾਰ ਸਿੰਘ ਮਿੱਢਾ,ਏ.ਪੀ ਸਿੰਘ ਅਰੋੜਾ, ਮਨਜੀਤ ਸਿੰਘ ਟੋਨੀ ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ,ਬਾਦਸ਼ਾਹ ਦੀਪ ਸਿੰਘ ਕਰਨਦੀਪ ਸਿੰਘ, ਬਲਫਤਿਹ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।