- ਕਿਹਾ- “ਸ਼ਬਦ ਪ੍ਰਕਾਸ਼” ਅਜਾਇਬ ਘਰ ਸਾਨੂੰ ਸਾਡੇ ਗੌਰਵਮਈ ਇਤਿਹਾਸ ਨਾਲ ਜੋੜਦਾ ਹੈ
DMT : ਮੁੱਲਾਂਪੁਰ ਦਾਖਾ : (13 ਮਾਰਚ 2023) : – ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਪਹੁੰਚੇ। ਇਸ ਸਮੇਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ, ਹਰਿਆਣਾ ਫਾਊਂਡੇਸ਼ਨ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਅਤੇ ਵਾਈਸ ਪ੍ਰਧਾਨ ਬਾਦਲ ਸਿੰਘ ਸਿੱਧੂ ਆਦਿ ਨੇ ਉਨ੍ਹਾਂ ਦਾ ਹਾਰ ਪਹਿਨਾ ਕੇ, ਫੁੱਲਾਂ ਦੀ ਵਰਖਾ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਚਿੱਤਰ ਆਦਿ ਯਾਦਗਾਰੀ ਚਿੰਨ੍ਹ ਭੇਂਟ ਕਰਦਿਆਂ ਸਨਮਾਨ ਕੀਤਾ।
ਇਸ ਸਮੇਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਮਹਾਨ ਯੋਧੇ, ਜਰਨੈਲ, ਸ਼੍ਰੋਮਣੀ ਸ਼ਹੀਦ, ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਅਤੇ ਅੱਜ ਦੇ ਕਿਸਾਨਾਂ ਨੂੰ ਮੁਜ਼ਾਹਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ, ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ‘ਤੇ ਸਿੱਕਾ ਅਤੇ ਮੋਹਰ ਜਾਰੀ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਚਾਰ ਦਿਹਾੜੇ ਸ਼੍ਰੋਮਣੀ ਕਮੇਟੀ, ਸਰਕਾਰ ਅਤੇ ਸਮਾਜ ਵੱਡੇ ਪੱਧਰ ‘ਤੇ ਮਨਾਏ ਅਤੇ 9 ਜੂਨ 1716 ਨੂੰ ਜੋ ਦਿੱਲੀ ਮਹਿਰੋਲੀ ਵਿਖੇ 740 ਸਿੰਘਾਂ ਸਮੇਤ ਅਦਭੁਤ ਸ਼ਹਾਦਤ ਹੋਈ ਹੈ, ਉਸ ਦਿਹਾੜੇ ‘ਤੇ ਕੇਂਦਰ ਸਰਕਾਰ ਨੈਸ਼ਨਲ ਛੁੱਟੀ ਦਾ ਐਲਾਨ ਕਰੇ। ਉਹਨਾਂ ਕਿਹਾ ਕਿ 12 ਮਈ 1710 ਨੂੰ ਸਰਹਿੰਦ ਫ਼ਤਿਹ ਕਰਕੇ ਅਤੇ 14 ਮਈ ਨੂੰ ਫ਼ਤਿਹ ਦਾ ਝੰਡਾ ਲਹਿਰਾ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਗੌਰਵਮਈ ਇਤਿਹਾਸ ਦੀ ਰਚਨਾ ਕੀਤੀ। ਇਸ ਸਮੇਂ ਬਲਵੰਤ ਸਿੰਘ ਧਨੋਆ, ਮਾਸਟਰ ਗੁਰਚਰਨ ਸਿੰਘ, ਹਰਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਸੋਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।