ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

Ludhiana Punjabi
  • ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ
  • ਅਣਅਧਿਕਾਰਤ ਹੁੱਕਾ ਬਾਰਾਂ ‘ਤੇ ਵੀ ਰਹੇਗੀ ਪਾਬੰਦੀ

DMT : ਲੁਧਿਆਣਾ : (29 ਮਾਰਚ 2023) : – ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਅਤੇ ਅਣਅਧਿਕਾਰਤ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਇਹ ਖਦਸ਼ਾ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਮਿਤੀ 28-03-2023 ਤੋਂ ਲਾਗੂ ਹੋਣਗੇ ਅਤੇ ਜੇਕਰ ਕਿਸੇ ਨੇ ਡਰੋਨ ਦੀ ਵਰਤੋਂ ਕਰਨੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਇਸਦੀ ਵਰਤੋਂ ਕਰੇਗਾ।

ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸੇਸ਼ ਤੌਰ ‘ਤੇ ਨੌਜਵਾਨ ਵਰਗ ਨੂੰ ਅਜਿਹੇ ਨਸ਼ਿਆਂ ਤੋ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ।

ਸੰਯੁਕਤ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਜੋ ਅਣਅਧਿਕਾਰਤ ਹੁੱਕਾ ਬਾਰ ਚਲਾਏ ਜਾਂਦੇ ਹਨ, ਜਿਨ੍ਹਾਂ ਅੰਦਰ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਉਨ੍ਹਾਂ ਖਿਲਾਫ਼ ਧਾਰਾ 108, 269 ਅਤੇ 270 ਭਾ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਪਾਬੰਦੀ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *