ਪ੍ਰਸ਼ਾਸ਼ਨ ਵਲੋਂ ਅੱਜ ਪਹਿਲੇ ਦਿਨ 45 ਕੈਂਪ ਲਗਾਏ ਜਾਣਗੇ

Ludhiana Punjabi
  • ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਵੀ ਦਿੱਤੇ ਨਿਰਦੇਸ਼

DMT : ਲੁਧਿਆਣਾ : (05 ਫਰਵਰੀ 2024) : –

‘ਆਪ’ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਅੱਜ (6 ਫਰਵਰੀ) ਤੋਂ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ 44 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 45 ਕੈਂਪ ਲਗਾਏ ਜਾਣਗੇ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਇਹ ਕੈਂਪ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ, ਲੇਬਰ, ਪੁਲਿਸ ਅਤੇ ਹੋਰ ਵਿਭਾਗ ਸ਼ਾਮਲ ਹੋਣਗੇ ਜੋ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਅਧੀਨ, ਵਾਰਡ-1, 29, 33 ਅਤੇ 34 ਵਿੱਚ ਕੈਂਪ ਲਗਾਏ ਜਾਣਗੇ। ਸਮਰਾਲਾ ਵਿੱਚ ਚਹਿਲਾਂ, ਰੋਹਲਾ, ਘੁਲਾਲ, ਨੀਲੋਂ ਕਲਾਂ, ਬਿਜਲੀਪੁਰ, ਰਾਣਵਾ, ਖਾਨਪੁਰ, ਚੌੜੀਆਂ ਅਤੇ ਸਰਬਤਗੜ੍ਹ ਵਿੱਚ ਕੈਂਪ ਲਗਾਏ ਜਾਣਗੇ ਜਦਕਿ ਖੰਨਾ ਵਿੱਚ ਈਸੜੂ, ਵਾਰਡ-1, 2, 29, ਨਸਰਾਲੀ ਅਤੇ ਖੁਰਦ ਵਿੱਚ ਕੈਂਪ ਲਗਾਏ ਜਾਣਗੇ। ਜਗਰਾਉਂ ਵਿੱਚ ਵਾਰਡ-1, 2, 3, 4, 5 ਅਤੇ 6 ਵਿੱਚ ਕੈਂਪ ਲਗਾਏ ਜਾਣਗੇ।

ਇਸੇ ਤਰ੍ਹਾਂ ਰਾਏਕੋਟ ਵਿੱਚ ਤੁਗਲ, ਬੜੈਚ, ਸੁਧਾਰ ਅਤੇ ਹਿੱਸੋਵਾਲ ਵਿੱਚ ਕੈਂਪ ਲਗਾਏ ਜਾਣਗੇ। ਲੁਧਿਆਣਾ ਪੂਰਬੀ ਵਿੱਚ ਜੱਸੋਵਾਲ, ਚੁਪਕੀ, ਕੂੰਮ ਪ੍ਰਤਾਪਗੜ੍ਹ, ਕੂੰਮ ਖੁਰਦ, ਕੂੰਮ ਕਲਾਂ ਅਤੇ ਸਾਹਨੇਵਾਲ ਵਿੱਚ ਕੈਂਪ ਲੱਗਣਗੇ। ਲੁਧਿਆਣਾ ਪੱਛਮੀ ਵਿੱਚ ਧਾਂਦਰਾ, ਫੁੱਲਾਂਵਾਲ, ਇਯਾਲੀ ਖੁਰਦ, ਝੱਮਟ, ਖਹਿਰਾ ਬੇਟ, ਬੁਰਜ ਲਾਂਬੜਾ, ਬੁਰਜ ਮਾਨ ਕੌਰ ਅਤੇ ਸਲੇਮਪੁਰ ਵਿੱਚ ਕੈਂਪ ਲਗਾਏ ਜਾਣਗੇ। ਪਾਇਲ ਵਿੱਚ ਬਾਬਰਪੁਰ, ਬੇਰ ਕਲਾਂ, ਬੇਰ ਖੁਰਦ, ਪੱਟੀ ਮਾਂਗੇਵਾਲ, ਮੰਗੋਵਾਲ ਅਤੇ ਮਦਨੀਪੁਰ ਵਿੱਚ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ, ਬੁਢਾਪਾ ਪੈਂਨਸ਼ਨ, ਬੀ.ਸੀ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ, ਜਨਮ ਸਰਟੀਫਿਕੇਟ ਼ਚ ਨਾਮ ਦਰਜ ਕਰਵਾਉਣ, ਮਾਲ ਰਿਕਾਰਡ ਬਾਰੇ ਜਾਣਕਾਰੀ, ਮੈਰਿਜ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਲੋੜ ਅਨੁਸਾਰ ਕਾਪੀਆਂ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਨਵਿਆਉਣ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਰਤਾਵੇਜ਼ਾਂ ਨੂੰ ਤਸਦੀਕ ਕਰਨਾ, ਦਿਹਾਤੀ ਖੇਤਰ ਦੇ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾੇਆਸ਼ਰਿਤ ਬੱਚਿਆਂ ਦੀ ਪੈਂਨਸ਼ਨ, ਭਾਰ ਮੁਕਤ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਲੇਟ ਐਂਟਰੀ, ਦਿਵਿਆਂਗ ਸਰਟੀਫਿਕੇਟ, ਸ਼ਗਨ ਸਕੀਮ ਦੇ ਕੇਸ, ਸਰਹੱਦੀ ਖੇਤਰ ਦੇ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈਜ਼ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੀ.ਸੀ.ਸੀ., ਮੌਤ ਦੇ ਸਰਟੀਫਿਕੇਟ ਸੋਧ, ਕੰਢੀ ਖੇਤਰ ਸਰਟੀਫਿਕੇਟ ਆਦਿ ਸੇਵਾਵਾਂ ਦਿੱਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਵੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *