DMT : ਲੁਧਿਆਣਾ : (05 ਅਪ੍ਰੈਲ 2023) : – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 08 ਅਪ੍ਰੈਲ, ਦਿਨ ਸ਼ਨੀਵਾਰ ਨੂੰ ਪੰਜਾਬੀ
ਭਵਨ, ਲੁਧਿਆਣਾ ਵਿਖੇ ਗ਼ਜ਼ਲ ਵਰਕਸ਼ਾਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ
ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਨੇ ਦਿੱਤੀ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਗ਼ਜ਼ਲ
ਵਰਕਸ਼ਾਪ ਦੇ ਕਨਵੀਨਰ ਸ੍ਰੀ ਤ੍ਰੈਲੋਚਨ ਲੋਚੀ ਨੇ ਦਸਿਆ ਕਿ ਸਮਾਗਮ ਦੀ ਪ੍ਰਧਾਨਗੀ ਜਨਾਬ
ਸਰਦਾਰ ਪੰਛੀ ਕਰਨਗੇ ਅਤੇ ਵਿਸ਼ਾ ਮਾਹਿਰ ਸ੍ਰੀ ਗੁਰਦਿਆਲ ਰੌਸ਼ਨ ਅਤੇ ਸ੍ਰੀ ਸੁਲੱਖਣ
ਸਰਹੱਦੀ ਹੋਣਗੇ। ਉਨ੍ਹਾਂ ਦਸਿਆ ਕਿ ਗ਼ਜ਼ਲ ਵਰਕਸ਼ਾਪ 11 ਵਜੇ ਪੰਜਾਬੀ ਭਵਨ ਦੇ ਸੈਮੀਨਾਰ
ਹਾਲ ਵਿਖੇ ਹੋਵੇਗੀ। ਉਨ੍ਹਾਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਗ਼ਜ਼ਲ ਵਰਕਸ਼ਾਪ
ਵਿਚ ਪਹੁੰਚਣ ਲਈ ਸਾਹਿਤ ਪ੍ਰੇਮੀਆਂ ਨੂੰ ਹਾਰਦਿਕ ਸੱਦਾ ਦਿੱਤਾ ਹੈ।