- ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਅੰਤਰ ਸਾਫ ਰਿਹਾ ਹੈ ਦਿੱਖ
DMT : ਲੁਧਿਆਣਾ : (02 ਅਪ੍ਰੈਲ 2023) : – ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਪੰਜਾਬ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਤੇ ਕਿਸਾਨ ਲਈ ਤਬਾਹੀ ਲਿਆ ਦਿੱਤੀ ਹੈ।ਕਿਸਾਨਾਂ ਦੀ ਕਣਕ ਦੀ ਸਾਰੀ ਫਸਲ ਤਬਾਹ ਹੋ ਗਈ ਹੈ ਪਰ ਮੁੱਖ ਮੰਤਰੀ ਨੇ ਕਿਸਾਨਾਂ ਦੇ ਹੋਏ ਇਸ ਨੁਕਸਾਨ ਵੱਲ ਅੱਖਾਂ ਮੀਟ ਲਈਆਂ ਹਨ ਤੇ ਸਿਰਫ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨਿਗੂਣਾ ਮੁਆਵਜ਼ਾ ਦੇਣ ਦਾ ਐਲਾਨ ਕਰ ਕੇ ਆਪਣੀ ਜਿੰਮੇਵਾਰੀ ਤੋਂ ਮੁਕਤ ਹੋ ਗਏ ਹਨ।ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਸਾਂਝੇ ਕਰਦੇ ਕਿਹਾ ਕਿ
ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ ਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਦੀ ਆਰਥਿਕ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਹ ਐਲਾਨ ਕੀਤਾ ਸੀ ਕਿ ਗਿਰਦਾਵਰੀ ਤੋਂ ਪਹਿਲਾਂ ਹੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਦਰ ’ਤੇ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।ਇਹ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਕਿਸਾਨਾਂ ਦੀ ਮਦਦ ਕਰਨ ਦੇ ਮੁੱਖ ਮੰਤਰੀ ਸਿਰਫ ਐਲਾਨਾਂ ਤੱਕ ਹੀ ਸੀਮਤ ਰਹਿ ਗਏ ਹਨ। ਉਹਨਾਂ ਕਿਹਾ ਕਿ ਕਿਸਾਨ ਹਾਲੇ ਤੱਕ ਪਿਛਲੇ ਸਾਲ ਕਣਕ ਤੇ ਨਰਮੇ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੀਜਾ ਮੁਆਵਜ਼ਾ ਐਲਾਨਿਆ ਗਿਆ ਹੈ ਪਰ ਇਸ ਗੱਲ ਦੀ ਕੋਈ ਗਰੰਟੀ ਨਹੀਂ ਕਿ ਇਹ ਕਿਸਾਨਾਂ ਤੱਕ ਪਹੁੰਚੇ।ਬੈਂਸ ਨੇ ਕਿਹਾ ਕਿ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਦੇ ਨਾਲ ਨਾਲ ਠੇਕੇ ’ਤੇ ਜ਼ਮੀਨ ਲੈ ਕੇ ਵਾਹੀ ਕਰਨ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ। ਤਾਂ ਜੋਂ ਉਹ ਵੀ ਆਪਣਾ ਗੁਜਾਰਾ ਕਰ ਸਕਣ।ਇਸਦੇ ਨਾਲ ਹੀ ਜਿੰਨਾ ਲੋਕਾਂ ਦੇ ਮੀਂਹ ਦੇ ਕਰਨ ਕੱਚੇ ਮਕਾਨ ਡਿੱਗ ਗਏ ਜਾਂ ਉਹਨਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ।ਸਰਕਾਰ ਉਹਨਾਂ ਨੂੰ ਵੀ ਮੁਆਵਜ਼ਾ ਦੇਵੇ।ਬੈਂਸ ਨੇ ਕਿਹਾ ਕਿ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਵਾਅਦੇ ਪੂਰੇ ਕੀਤੇ ਜਾਣ।ਜਿਹੜਾ 15 ਹਜ਼ਾਰ ਰੁਪਏ ਦਾ ਮੁਆਵਜ਼ਾ ਮੁੱਖ ਮੰਤਰੀ ਵੱਲੋਂ ਐਲਾਨਿਆ ਗਿਆ ਹੈ ਉਹ ਰੱਦ ਹੋ ਕੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ।ਬੈਂਸ ਨੇ ਕਿਹਾ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਅੰਤਰ ਸਾਫ ਦਿੱਖ ਰਿਹਾ ਹੈ।