ਬਾਲ ਭਿੱਖਿਆ ਦੀ ਰੋਕਥਾਮ ਲਈ ਭਾਰਤ ਨਗਰ ਚੌਂਕ ਤੇ ਪਵੇਲੀਅਨ ਮਾਲ ਵਿਖੇ ਅਭਿਆਨ ਚਲਾਇਆ ਗਿਆ

Ludhiana Punjabi

DMT : ਲੁਧਿਆਣਾ : (15 ਮਾਰਚ 2023) : – ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ਤੇ ਕਾਰਵਾਈ ਕਰਦੇ ਹੋਏ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਭਾਰਤ ਨਗਰ ਚੌਂਕ ਅਤੇ ਪਵੇਲੀਅਨ ਮਾਲ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।
ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਭਾਰਤ ਨਗਰ ਚੌਂਕ ਅਤੇ ਪਲੇਲੀਅਨ ਮਾਲ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਨੂੰ ਠੱਲ ਪਾਈ ਜਾ ਸਕੇ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ।
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ। ਟੀਮ ਵਿੱਚ ਬਾਲ ਸੁਰੱਖਿਆ ਵਿਭਾਗ ਤੋਂ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ (IC), ਸੰਜੀਵ ਕੁਮਾਰ (ਸਿੱਖਿਆ ਵਿਭਾਗ) ਤੇ ਸ਼੍ਰੀ ਕੁਲਦੀਪ ਸਿੰਘ (ASI) ਅਤੇ ਹੋਰ ਨੁਮਾਇੰਦੇ (ਪੁਲਿਸ ਵਿਭਾਗ) ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *