ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਕਰਵਾਏ ਗਏ ਹਿੰਦੀ ਸਾਹਿਤ ਸਿਰਜਣ ਮੁਕਾਬਲੇ

Ludhiana Punjabi

DMT : ਲੁਧਿਆਣਾ : (16 ਫਰਵਰੀ 2023) : – ਭਾਸ਼ਾ ਵਿਭਾਗ ਪੰਜਾਬ ਭਾਸ਼ਾਵਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਲਲਤੋਂ ਕਲਾਂ ਵਿਖੇ ਕਰਵਾਏ ਗਏ।

ਇਸ ਮੌਕੇ ਹਰਜੀਤ ਸਿੰਘ ਖਟੜਾ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜ਼ੋ ਡਾ.ਜਗਪਾਲ ਸਿੰਘ ਪ੍ਰੋ ਵਾਇਸ ਚਾਂਸਲਰ ਅਤੇ ਪ੍ਰਸਿੱਧ ਹਿੰਦੀ ਕਵਿਤਰੀ ਡਾ. ਜਸਪ੍ਰੀਤ ਫ਼ਲਕ ਨੇ ਸ਼ਿਰਕਤ ਕੀਤੀ।

ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ.ਪ੍ਰਦੀਪ ਕੁਮਾਰ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸਿਰਜਣਾਤਮਕ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।

ਜੱਜ ਸਾਹਿਬਾਨ ਵੱਲੋਂ ਹਿੰਦੀ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਮੌਕੇ ‘ਤੇ ਹੀ ਵਿਸ਼ਾ ਦਿੱਤਾ ਗਿਆ। ਵਿਦਿਆਰਥੀਆਂ ਨੇ ਕਵਿਤਾ, ਕਹਾਣੀ ਅਤੇ ਲੇਖ ਲਿਖ ਕੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿਟਰੀ ਰੋਡ ਦੀ ਵਿਦਿਆਰਥਣ ਪ੍ਰਿਆਂਸ਼ੀ, ਦੂਜਾ ਸਸਸ ਸਕੂਲ ਨੂਰਪੁਰ ਵੇਟ ਦੀ ਵਿਦਿਆਰਥਣ ਮੋਨਿਕਾ ਪਾਂਡੇ ਅਤੇ ਤੀਜਾ ਸਥਾਨ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੀ ਵਿਦਿਆਰਥਣ ਹਰਨੂਰ ਕੌਰ ਨੇ ਪ੍ਰਾਪਤ ਕੀਤਾ।

ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀ ਸਿਮਰਨ ਸਿੰਘ, ਦੂਜਾ ਸਥਾਨ ਸਸਸ ਸਕੂਲ ਇੰਦਰਾਪੁਰੀ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਅਤੇ ਤੀਜਾ ਸਥਾਨ ਬੀ ਸੀ ਐਮ  ਸਕੂਲ ਬਸੰਤ ਐਵੀਨਿਉ ਦੀ ਵਿਦਿਆਰਥਣ ਅਰਾਧਨਾ ਨੇ ਪ੍ਰਾਪਤ ਕੀਤਾ।

ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਸਸ ਸਕੂਲ ਪੁੜੈਣ ਦੀ ਵਿਦਿਆਰਥਣ ਅਮਨਜੋਤ ਕੌਰ, ਦੂਜਾ ਸਥਾਨ ਸਸਸ ਸਕੂਲ ਨੂਰਪੁਰ ਵੇਟ ਦੀ ਵਿਦਿਆਰਥਣ ਰਿੱਧੀ ਅਤੇ ਤੀਜਾ ਸਥਾਨ ਬੀ ਸੀ ਐਮ ਸਕੂਲ ਦੀ ਵਿਦਿਆਰਥਣ ਰਿਆ ਸਿੰਗਲਾ ਨੇ ਪ੍ਰਾਪਤ ਕੀਤਾ ਅਤੇ ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਅਯਾਲੀ ਕਲਾਂ ਦੀ ਵਿਦਿਆਰਥਣ ਗੌਰੀ ਨੇ, ਦੂਜਾ ਸਥਾਨ ਸਰਕਾਰੀ ਹਾਈ ਸਕੂਲ ਸੁਨੇਤ ਦੇ ਵਿਦਿਆਰਥੀ ਮੋਹਿਤ ਕੁਮਾਰ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇੰਦਰਾਪੁਰੀ ਦੀ ਵਿਦਿਆਰਥਣ ਨਵਜੋਤ ਕੌਰ ਨੇ ਪ੍ਰਾਪਤ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਹਰਜੀਤ ਖਟੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ।

ਜੱਜਮੈਟ ਦੀ ਜ਼ਿੰਮੇਵਾਰੀ ਡਾ.ਬਬੀਤਾ ਜੈਨ, ਮਨੋਜ ਕੁਮਾਰ, ਵਿਨੋਦ ਕੁਮਾਰ, ਹਰਦਮਨਦੀਪ ਸਿੰਘ, ਅਨਮੋਲ ਸੂਦ ਨੇ ਬਾਖ਼ੂਬੀ ਨਿਭਾਈ। ਮੰਚ ਦਾ  ਸੰਚਾਲਨ ਸ਼੍ਰੀਮਤੀ ਪੂਜਾ ਅਤੇ ਸ਼੍ਰੀਮਤੀ ਰਜਨੀ ਨੇ ਬਹੁਤ ਸੋਹਣੇ ਢੰਗ ਅਤੇ ਸ਼ਾਇਰਾਨਾ ਅੰਦਾਜ਼ ਵਿੱਚ ਕੀਤਾ।

ਇਸ ਮੌਕੇ ਭਾਸ਼ਾ ਵਿਭਾਗ ਤੋਂ ਸੰਦੀਪ ਸਿੰਘ ਖੋਜ ਅਫਸਰ ਅਤੇ ਸੁਖਦੀਪ ਸਿੰਘ ਅਤੇ ਸਕੂਲ ਸਟਾਫ਼ ਮੌਜੂਦ ਸੀ। ਸਮਾਗਮ ਦੇ ਅੰਤ ਵਿੱਚ ਆਏ ਮਹਿਮਾਨਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ ਅਤੇ 500 ਰੁਪਏ ਦਾ ਨਗਦ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਅੰਤ ਵਿੱਚ ਡਾ.ਸੰਦੀਪ ਸ਼ਰਮਾ ਨੇ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ. ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਅਧਿਆਪਕ ਸਾਹਿਬਾਨ ਅਤੇ ਸਥਾਨਕ ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਸ਼ਾਮਲ ਸਨ।

Leave a Reply

Your email address will not be published. Required fields are marked *