ਮਮਤਾ ਸਰਕਾਰ ਸਿੱਖ ਭਾਈਚਾਰੇ ਅੱਗੇ ਝੁਕੀ, ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਲਈ ਹੋਈ ਸਹਿਮਤ

New Delhi Punjabi

DMT : ਨਵੀਂ ਦਿੱਲੀ : (17 ਅਕਤੂਬਰ 2020): – ਆਖ਼ਰ 9 ਦਿਨ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਉਸ ਖ਼ਿਲਾਫ਼ ਦਰਜ ਸਾਰੇ ਕੇਸ ਖ਼ਾਰਜ ਕਰਨ ਲਈ ਸਹਿਮਤ ਹੋ ਗਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਰਮਜੀਤ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਆਖਰ 9 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕੋਲਕਾਤਾ ਦੀ ਸਮੁੱਚੀ ਸਿੱਖ ਸੰਗਤ, ਸਿੰਘ ਸਭਾਵਾਂ ਤੇ ਦੁਨੀਆਂ ਭਰ ਦੇ ਸਿੱਖਾਂ ਦੀ ਅਰਦਾਸ ਸਫਲ ਹੋਈ ਹੈ

ਤੇ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਦੁਨੀਆਂ ਭਰ ਦੇ ਸਿੱਖਾਂ ਦੀ ਬਹੁਤ ਵੱਡੀ ਜਿੱਤ ਹੈ।

Share:

Leave a Reply

Your email address will not be published. Required fields are marked *