ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਪੁਸਤਕ ਵਿਮੋਚਨ ਸਮਾਗਮ ਦਾ ਆਯੋਜਨ

Ludhiana Punjabi

DMT : ਲੁਧਿਆਣਾ : (12 ਮਈ 2023) : – ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਲੁਧਿਆਣਾ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਰਾਮਗੜ੍ਹੀਆ ਗਰਲਜ਼ ਕਾਲਜ ਦੇ ਬਾਬਾ ਗੁਰਮੁਖ ਸਿੰਘ ਹਾਲ ਵਿੱਚ ਕੀਤਾ ਗਿਆ। ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਦੁਆਰਾ ਸੰਪਾਦਕ ਕੀਤੀ ਪੁਸਤਕ “ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ” ਦਾ ਵਿਮੋਚਨ ਕੀਤਾ ਗਿਆ। ਸੰਤ ਗਿਆਨੀ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਲੁਧਿਆਣਾ ਸੈਮੀਨਾਰ ਵਿੱਚ ਮੁੱਖ ਮਹਿਮਾਨ ਅਤੇ ਡਾ. ਇੰਦਰਜੀਤ ਸਿੰਘ ਵਾਸੂ ਅਤੇ ਡਾ.ਅਨੁਰਾਗ ਸਿੰਘ ਜੀ ਬੁਲਾਰੇ ਵਜੋਂ ਪਹੁੰਚੇ । ਸ .ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਕਾਲਜ ਪਹੁੰਚੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਰਾਮਗੜ੍ਹੀਆ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਰਾਮਗੜ੍ਹੀਆ ਕੌਮ ਦੀਆਂ ਸਖਸ਼ੀਅਤਾਂ ਨੇ ਬਹੁ ਗਿਣਤੀ ਵਿੱਚ ਇਸ ਸੈਮੀਨਾਰ ਵਿੱਚ ਹਿੱਸਾ ਲਿਆ। ਸੰਤ ਗਿਆਨੀ ਅਮੀਰ ਸਿੰਘ ਜੀ ਨੇ ਸ. ਰਣਜੋਧ ਸਿੰਘ ਦੀ ਸੰਪਾਦਤ ਪੁਸਤਕ ” ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ” ਲੋਕ ਅਰਪਣ ਕੀਤੀ। ਉਨ੍ਹਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਤਿੰਨ ਸੌ ਸਾਲਾ ਜਨਮ ਦਿਹਾੜੇ ਮੌਕੇ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਸ. ਰਣਜੋਧ ਸਿੰਘ ਦਾ ਇਹ ਉਪਰਾਲਾ ਬਹੁਤ ਵਧੀਆ ਹੈ ਪੁਸਤਕ ਪੜ੍ਹ ਕੇ ਅਸੀਂ ਉਸ ਮਹਾਨ ਯੋਧੇ ਦੀ ਦੇਣ ਤੋਂ ਜਾਣੂ ਹੁੰਦੇ ਹਾਂ। ਡਾ. ਅਨੁਰਾਗ ਸਿੰਘ ਨੇ ਇਸ ਕਿਤਾਬ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇਸ ਕਿਤਾਬ ਵਿੱਚ ਵੱਖ ਵੱਖ ਵਿਦਵਾਨਾਂ ਦੇ ਲੇਖ ਛਪੇ ਹੋਏ ਹਨ ਜਿਸ ਨਾਲ ਅਸੀਂ ਸਿੱਖ ਜਗਤ ਦੇ ਮਹਾਨ ਜਰਨੈਲ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਵੀ ਸੁਰੱਖਿਅਤ ਰੱਖ ਸਕਦੇ ਹਾਂ। ਡਾ. ਇੰਦਰਜੀਤ ਸਿੰਘ ਵਾਸੂ ਨੇ ਮਹਾਰਾਜਾ ਜੱਸਾ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਮਗੜ੍ਹੀਆ ਕੌਮ ਨਾਲ ਸੰਬੰਧਤ ਲੋਕਾਂ ਹੀ ਨਹੀਂ ਸਗੋਂ ਸਿੱਖ ਜਗਤ ਲਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਦੇਣ ਅਦੁੱਤੀ ਹੈ। ਸ. ਰਣਜੋਧ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਅਸੀਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ‘ਤੇ ਅੱਜ ਉਹਨਾਂ ਦੁਆਰਾ ਸਮਾਜ ਨੂੰ ਦਿੱਤੀ ਦੇਣ ਨੂੰ ਯਾਦ ਕਰ ਰਹੇ ਹਾਂ। ਇਸ ਮੌਕੇ ਐੱਮ. ਐੱਲ.ਏ. ਸ਼੍ਰੀ ਅਸ਼ੋਕ ਪਰਾਸ਼ਰ ਪੱਪੀ, ਜਥੇਦਾਰ ਹੀਰਾ ਸਿੰਘ ਗਾਬੜੀਆ, ਹਰਚਰਨ ਸਿੰਘ ਗੋਹਲਵੜੀਆ ( ਸਾਬਕਾ ਮੇਅਰ ),ਸ.ਇੰਦਰਜੀਤ ਸਿੰਘ ਬੱਬੂ, ਸ. ਅਮਰਜੀਤ ਸਿੰਘ ਟਿੱਕਾ, ਸ.ਜਸਵੀਰ ਸਿੰਘ ਰਿਆਤ,ਸ. ਗੁਰਮੀਤ ਸਿੰਘ ਕੁਲਾਰ , ਸ. ਹਰਚਰਨ ਸਿੰਘ ਬਿਰਸਨ (ਸੀਨੀਅਰ ਮੀਤ ਪ੍ਰਧਾਨ) ਸ.ਭੂਪਿੰਦਰ ਸਿੰਘ ਮਿਲਾਪ ( ਮੀਤ ਪ੍ਰਧਾਨ) ਸ.ਮਲਕੀਤ ਸਿੰਘ ਬਰਨਾਲਾ , ਸ. ਰਘਬੀਰ ਸਿੰਘ ਸੋਹਲ, ਸ. ਹਰਵਿੰਦਰ ਸਿੰਘ ਰੂਬੀ, ਸ. ਪਰਮਜੀਤ ਸਿੰਘ ਸੱਲ,ਸ. ਸੋਹਨ ਸਿੰਘ ਗੋਗਾ ,ਸ.ਹਰਭਜਨ ਸਿੰਘ ਵਿਰਦੀ,ਸ.ਮੋਹਨ ਸਿੰਘ ਲੋਟੇ ਸ. ਚਮਕੌਰ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕਾਲਜ ਵਿਹੜੇ ਪਹੁੰਚੇ ਸਤਿਕਾਰਤ ਮਹਿਮਾਨਾਂ ਨੂੰ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਸੈਮੀਨਾਰ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *