- ਮੈਂਬਰ ਪਾਰਲੀਮੈਂਟ ਸ਼੍ਰੀ ਸੰਜੀਵ ਅਰੋੜਾ ਵਲੋਂ ਬੱਸੀਆ ਕੋਠੀ ਵਿਕਾਸ ਲਈ ਵੀਹ ਲੱਖ ਰੁਪਏ ਦੇਣ ਦਾ ਐਲਾਨ
DMT : ਲੁਧਿਆਣਾ : (19 ਅਪ੍ਰੈਲ 2023) : – ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ -ਬਸੀਆਂ(ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ(ਰਾਏਕੋਟ)ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੀ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਦੋ ਸੌ ਸਾਲ ਪੁਰਾਣੀ ਇਸ ਵਡਮੁੱਲੀ ਵਿਰਾਸਤੀ ਇਮਾਰਤ ਤੇ ਇਸ ਦੇ ਕੈਂਪਸ ਨੂੰ ਅੰਤਰ ਰਾਸ਼ਟਰੀ ਮਿਆਰ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਥਾਂ ਤੇ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਆਖ਼ਰੀ ਰਾਤ ਕੱਟੀ ਹੋਣ ਕਾਰਨ ਇਸ ਦਾ ਪੰਜਾਬ ਲਈ ਇਤਿਹਾਸਕ ਮਹੱਤਵ ਵੀ ਬਹੁਤ ਜ਼ਿਆਦਾ ਹੈ।
ਉਨ੍ਹਾਂ ਕਿਹਾ ਕਿ ਬੱਸੀਆਂ ਕੋਠੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਅਨੁਮਾਨ ਮੁਤਾਬਕ ਸਭ ਕਾਰਜ ਸੰਪੂਰਨ ਕੀਤੇ ਜਾਣਗੇ। ਪੰਜਾਬ ਵਿੱਚ ਸੈਰ ਸਪਾਟਾ ਵਿਕਾਸ ਲਈ ਜਲ ਸੋਮਿਆਂ, ਧਾਰਮਿਕ ਯਾਤਰਾ, ਕਲਾ ਮਹੱਤਵ ਵਾਲੀਆਂ ਥਾਵਾਂ ਸਬੰਧੀ ਯੋਜਨਾਕਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਜੀ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਬੱਸੀਆਂ ਕੋਠੀ ਦੇ ਵਿਕਾਸ ਕਾਰਜਾਂ ਲਈ 20ਲੱਖ ਰੁਪਏ ਭੇਜਣ ਦਾ ਐਲਾਨ ਕੀਤਾ ਹੈ।
ਪੰਜਾਬ ਤੋਂ ਮੈਂਬਰ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਦਾ ਜੰਮਪਲ ਹੋਣ ਦੇ ਬਾਵਜੂਦ ਮੈਂ ਇਸ ਸਥਾਨ ਦੇ ਮਹੱਤਵ ਤੋਂ ਵਾਕਿਫ਼ ਨਹੀਂ ਸਾਂ ਪਰ ਅੱਜ ਤੋਂ ਬਾਅਦ ਮੈਂ ਪੂਰੇ ਹੱਕ ਨਾਲ ਦੇਸ਼ ਦੇ ਸਮਰੱਥ ਲੋਕਾਂ ਨੂੰ ਇਸ ਸਥਾਨ ਦੇ ਦਰਸ਼ਨਾਂ ਲਈ ਲੈ ਕੇ ਆਵਾਂਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੈਂ ਇਸ ਸਥਾਨ ਦੇ ਵਿਕਾਸ ਲਈ 20 ਲੱਖ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਨੇੜ ਭਵਿੱਖ ਵਿੱਚ ਹੋਰ ਸਾਧਨ ਵੀ ਜੁਟਾਵਾਂਗਾ। ਵਿਸ਼ਵ ਵਿਰਾਸਤ ਦਿਹਾੜੇ ਤੇ ਮੇਰਾ ਪਰਿਵਾਰ ਸਮੇਤ ਬੱਸੀਆਂ ਕੋਠੀ ਆਉਣਾ ਸਾਡੇ ਲਈ ਸ਼ੁਭ ਦਿਨ ਹੈ।
ਪੰਜਾਬ ਦੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਬੀਬਾ ਅਨਮੋਲ ਗਗਨ ਮਾਨ, ਮੈਂਬਰ ਪਾਰਲੀਮੈਂਟ ਸ਼੍ਰੀ ਸੰਜੀਵ ਅਰੋੜਾ, ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ, ਪੰਜਾਬ ਪੁਲੀਸ ਦੇ ਆਈ ਜੀ ਡਾਃ ਕੌਸਤੁਭ ਸ਼ਰਮਾ,ਪੰਜਾਬ ਫਾਰਮਰਜ਼ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਃ ਅਵਤਾਰ ਸਿੰਘ ਢੀਂਡਸਾ, ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਃ ਮਨਦੀਪ ਸਿੰਘ ਸਿੱਧੂ, ਕੰਵਰਦੀਪ ਸਿੰਘ ਸੋਨੂ ਨੀਲੀਬਾਰ,ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਟਰਸਟੀ ਪਿਰਥੀਪਾਲ ਸਿੰਘ, ਪਰਮਿੰਦਰ ਸਿੰਘ ਜੱਟਪੁਰੀ ਤੇ ਸਿੱਖ ਚਿੰਤਕ ਡਾਃ ਅਨੁਰਾਗ ਸਿੰਘ ਨੇ ਬੱਸੀਆਂ ਕੋਠੀ ਬਾਰੇ ਹਰਪ੍ਰੀਤ ਸਿੰਘ ਸੰਧੂ ਵੱਲੋਂ ਤਿਆਰ ਕੀਤੀ ਦਸਤਾਵੇਜ਼ੀ ਫਿਲਮ ਵੀ ਲੋਕ ਅਰਪਨ ਕੀਤੀ ਗਈ। ਇਸ ਤੋਂ ਪਹਿਲਾਂ ਇਸ ਸਥਾਨ ਤੇ ਸਃ ਹਰਪ੍ਰੀਤ ਸਿੰਘ ਸੰਧੂ ਵੱਲੋਂ ਵਿਕਸਤ ਸੈਲਫੀ ਪੁਆਇੰਟ ਦਾ ਵੀ ਮਹਿਮਾਨਾਂ ਵੱਲੋਂ ਉਦਘਾਟਨ ਕੀਤਾ ਗਿਆ।
ਰਾਏਕੋਟ ਹਲਕੇ ਦੇ ਵਿਧਾਇਕ ਸਃ ਹਾਕਮ ਸਿੰਘ ਠੇਕੇਦਾਰ ਨੇ ਮੁੱਖ ਮੰਤਰੀ ਫੰਡ ਵਿੱਚੋ ਪੰਜ ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਭੇਂਟ ਕੀਤਾ। ਇਸ ਪੈਸੇ ਨਾਲ ਬੱਸੀਆਂ ਕੋਠੀ ਦਾ ਸੁਆਗਤੀ ਗੇਟ ਬਣੇਗਾ।
ਸੁਆਗਤੀ ਸ਼ਬਦ ਬੋਲਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਬੱਸੀਆਂ-ਰਾਏਕੋਟ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਕੋਠੀ ਉਹ ਥਾਂ ਹੈ ਜਿੱਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਨਿੱਕੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੇ ਆਪਣੀ ਆਖ਼ਰੀ ਰਾਤ 31 ਦਸੰਬਰ, 1849 ਨੂੰ ਪੰਜਾਬ ਵਿਚ ਪ੍ਰਭੂ ਸੱਤਾ ਸੰਪੰਨ ਬਾਦਸ਼ਾਹ ਵਜੋਂ ਬਿਤਾਈ।
ਮਹਾਰਾਜਾ ਦਲੀਪ ਸਿੰਘ ਨੂੰ 21 ਦਸੰਬਰ 1849 ਨੂੰ ਲਾਹੌਰ ਤੋਂ ਕਾਬੂ ਕਰਨ ਮਗਰੋਂ ਕਾਹਨਾ-ਕਾਛਾ,ਲਲਿਆਣੀ, ਫਿਰੋਜ਼ਪੁਰ, ਮੁੱਦਕੀ, ਬਾਘਾ ਪੁਰਾਣਾ, ਬੱਧਨੀ , ਲੋਪੋਂ ,ਮੱਲ੍ਹਾ, ਮਾਣੂੰਕੇ ਸੰਧੂਆ ਅਤੇ ਜੱਟਪੁਰਾ ਰਾਹੀਂ ਬੱਸੀਆਂ ਕੋਠੀ ਲਿਆਂਦਾ ਗਿਆ।
ਉਸ ਸਮੇਂ ਅੰਗਰੇਜ਼ਾਂ ਦਾ ਗਵਰਨਰ ਬੱਸੀਆਂ ਕੋਠੀ ਵਿਖੇ ਹਾਜ਼ਰ ਸੀ ਜਿੱਥੇ ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਉਸ ਦੇ ਸਾਹਮਣੇ ਪੇਸ਼ ਕਰਨਾ ਸੀ ਕਿਉਂਕਿ ਹੈਨਰੀ ਲਾਰੈਂਸ ਸਿੱਖ ਬਾਦਸ਼ਾਹ ਨੂੰ ਵੇਖਣਾ ਚਾਹੁੰਦਾ ਸੀ। ਪਰ ਹੈਨਰੀ ਲਾਰੈਂਸ ਨੂੰ ਜਦ ਇਹ ਪਤਾ ਲੱਗਾ ਕਿ ਸਿੱਖ ਛਾਉਣੀ ਨੌਰੰਗਾਬਾਦ ਤੋਂ ਭਾਈ ਮਹਾਰਾਜ ਸਿੰਘ ਦੀ ਅਗਵਾਈ ਵਿਚ ਆਖ਼ਰੀ ਮਹਾਰਾਜੇ ਨੂੰ ਛੁਡਵਾਉਣ ਲਈ ਉਸ ‘ਤੇ ਹਮਲੇ ਦੀ ਯੋਜਨਾ ਬਣਾਈ ਹੈ, ਉਹ ਰਾਤੋ ਰਾਤ ਬੱਸੀਆਂ ਕੋਠੀ ਛੱਡ ਗਿਆ।
ਉਸ ਰਾਤ, ਅੰਗਰੇਜ਼ਾਂ ਨੇ ਉਥੇ ਨਵੇ
ਪੰਜਾਬ ਸਰਕਾਰ ਨੇ ਇਨਟੈਕ ਰਾਹੀਂ ਪੁਨਰ ਸੁਰਜੀਤ ਕਰਕੇ 2014 ਵਿੱਚ ਪੰਜਾਬੀਆਂ ਹਵਾਲੇ ਕੀਤੀ।
ਪ੍ਰੋਃ ਗਿੱਲ ਨੇ ਕਿਹਾ ਕਿ ਪਹਿਲੇ ਲਾਹੌਰ ਸਾਜਿਸ਼ ਕੇਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸਾਥੀ ਇਨਕਲਾਬੀ ਸੂਰਮੇ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੀ ਤਪੋਭੂਮੀ ਨਾਰੰਗਵਾਲ ਦੇ ਅਧੂਰੇ ਕਾਰਜ ਵੀ ਸੰਪੂਰਨ ਕੀਤੇ ਜਾਣ।
ਬੱਸੀਆ ਕੋਠੀ ਦੇ ਨਾਲ ਲੱਗਵੇਂ ਪ੍ਰਾਜੈਕਟ ਜਥੇਦਾਰ ਜਗਦੇਵ ਸਿੰਘ ਤਲਵੰਡੀ ਪਾਲੀਟੈਕਨਿਕ ਦੇ ਰੁਕੇ ਵਿਕਾਸ ਕਾਰਜ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਰਾਹੀਂ ਅੱਗੇ ਤੋਰ ਕੇ ਇਲਾਕੇ ਦੇ ਬੌਧਿਕ ਵਿਕਾਸ ਲਈ ਮਾਹੌਲ ਉਸਾਰਿਆ ਜਾਵੇ।
ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੇ ਹਵਾਲੇ ਨਾਲ ਮੁਲਵਾਨ ਗੱਲਾਂ ਕੀਤੀਆਂ ਤੇ ਆਪਣੀ ਸੱਜਰੀ ਕਵਿਤਾ ਤਾਜ਼ਪੋਸ਼ੀ ਵੀ ਸਰੋਤਿਆਂ ਨਾਲ ਸਾਂਝੀ ਕੀਤੀ।
ਇਸ ਸਥਾਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਾਲ ਪੰਜਾਬੀ ਲੋਕ ਕਲਾ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਨੇ ਕੀਤਾ। ਰਾਏਕੋਟ ਹਲਕੇ ਦੇ ਵਿਧਾਇਕ ਸਃ ਹਾਕਮ ਸਿੰਘ ਠੇਕੇਦਾਰ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕੀਤੀ।
ਐੱਸ ਡੀ ਐੱਮ ਸਃ ਗੁਰਬੀਰ ਸਿੰਘ ਕੋਹਲੀ ਤੇ ਟਰੱਸਟ ਦੇ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੇ ਸਮਾਗਮ ਦੀ ਰੂਪ ਰੇਖਾ ਨੂੰ ਸੰਪੂਰਨ ਕਰਨ ਵਿੱਚ ਦਿਨ ਰਾਤ ਇੱਕ ਕਰ ਦਿੱਤਾ।
ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਇਸ ਸਮਾਗਮ ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ , ਅਸ਼ੋਕ ਪਰਾਸ਼ਰ , ਡੀ ਐੱਮ ਸੀ ਲੁਧਿਆਣਾ ਦੇ ਡਾਕਟਰ ਡਾਃ ਵਿਸ਼ਵ ਮੋਹਨ,ਉਦਯੋਗ ਸੰਸਥਾਵਾਂ ਦੇ ਮੁਖੀ ਸਃ ਉਪਕਾਰ ਸਿੰਘ ਆਹੂਜਾ, ਸਃ ਗੁਰਮੀਤ ਸਿੰਘ ਕੁਲਾਰ,ਅਮਰੀਕਾ ਵਿੱਚ ਖਾਲਸਾ ਯੂਨੀਵਰਸਿਟੀ ਬੈਲਹਿੰਗਮ ਤੇ ਆਪਣੇ ਪਿੰਡ ਚੌਕੀਮਾਨ ਵਿੱਚ ਦਸ ਏਕੜ ਰਕਬੇ ਵਿੱਚ ਦੀਵਾਨ ਟੋਡਰ ਮੱਲ ਹਸਪਤਾਲ ਸਥਾਪਿਤ ਕਰਨ ਵਾਲੇ ਸਃ ਮਨਜੀਤ ਸਿੰਘ ਧਾਲੀਵਾਲ, ਉੱਘੇ ਟਰਾਂਸਪੋਰਟਰ ਸਃ ਕਰਮਜੀਤ ਸਿੰਘ ਗਰੇਵਾਲ, ਉੱਘੇ ਲੇਖਕ ਬੂਟਾ ਸਿੰਘ ਚੌਹਾਨ, ਰੀਟਾਇਰਡ ਕਮਿਸ਼ਨਰ ਪੁਲੀਸ,ਗੁਰਪ੍ਰੀਤ ਸਿੰਘ ਤੂਰ,ਬਲਵੰਤ ਸਿੰਘ ਸੰਧੂ ਪ੍ਰਿੰਸੀਪਲ, ਗੁਰੂ ਗੋਬਿੰਦ ਸਿੰਘ ਕਾਲਿਜ ਕਮਾਲਪੁਰਾ,ਕਵੀ ਤੇ ਚਿਤਰਕਾਰ ਸਵਰਨਜੀਤ ਸਵੀ,ਰਾਜਦੀਪ ਤੂਰ, ਪ੍ਰਭਜੋਤ ਸੋਹੀ, ਬਲਬੀਰ ਕੌਰ ਰਾਏਕੋਟੀ ਵੀ ਸ਼ਾਮਿਲ ਹੋਏ।
ਸਃ ਨਵਜੋਤ ਸਿੰਘ ਮੰਡੇਰ( ਜਰਗ)ਚੇਅਰਮੈਨ ਜੈਨਕੋ ਦੀ ਅਗਵਾਈ ਹੇਠ ਲੋਕ ਸੰਗੀਤ ਪੇਸ਼ਕਾਰੀਆਂ,ਅਹਿਮਦਗੜ੍ਹ ਮੰਡੀ ਦੇ ਵਾਸੀ ਤੇ ਉੱਘੇ ਕਵੀ ਤੇ ਲੋਕ ਫਨਕਾਰ ਅੰਮ੍ਰਿਤਪਾਲ ਸਿੰਘ ਪਾਲੀ ਖ਼ਾਦਿਮ ਦੀ ਅਗਵਾਈ ਹੇਠ ਲੋਕ ਸਾਜ਼ ਵਾਦਨ ਅਤੇ ਮਲਵਈ ਗਿੱਧਾ ਪੇਸ਼ ਕੀਤਾ ਗਿਆ ਜਦ ਕਿ ਸਃ ਹਰਜੀਤ ਸਿੰਘ ਗਰੇਵਾਲ ਚੇਅਰਮੈਨ,ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਮਾਰਸ਼ਲ ਆਰਟ ਗਤਕਾ ਦੇ ਜੌਹਰ ਦਿਖਾਏ। ਸੁਰਜੀਤ ਮੈਮੋਰੀਅਲ ਫਾਊਂਡੇਸ਼ਨ ਬਟਾਲਾ ਵੱਲੋਂ ਪ੍ਰੋ. ਬਲਵੀਰ ਸਿੰਘ ਕੋਲ੍ਹਾ ਦੀ ਅਗਵਾਈ ਵਿਚ ਲੋਕ ਨਾਚ ਭੰਗੜਾ ਰਵਾਇਤੀ ਸਿਆਲਕੋਟੀ ਪੇਸ਼ਕਾਰੀ ਨੂੰ ਮੁੱਖ ਮਹਿਮਾਨ ਸ਼੍ਰੀ ਸੰਜੀਵ ਅਰੋੜਾ ਮੈਂਬਰ, ਰਾਜ ਸਭਾ,ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੇ ਬਹੁਤ ਸਲਾਹਿਆ। ਇਸ ਮੌਕੇ ਮਹਾਰਾਜਾ ਦਲੀਪ ਸਿੰਘ ਮੈਮੀਅਲ ਟਰਸਟ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ, ਮੈਂਬਰ ਪਾਰਲੀਮੈਟ ਸ਼੍ਰੀ ਸੰਜੀਵ ਅਰੋੜਾ, ਹਾਕਮ ਸਿੰਘ ਠੇਕੇਦਾਰ ਵਿਧਾਇਕ , ਸ਼੍ਰੀਮਤੀ ਸੁਰਭੀ ਮਲਿਕ ਡੀ ਸੀ ਲੁਧਿਆਣਾ ਤੇ ਫੋਟੋ ਕਲਾਕਾਰ ਹਰਪ੍ਰੀਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ।
ਵਿਸ਼ਵ ਪੰਜਾਬੀ ਸਭਾ ਟਰਾਂਟੋ ਦੇ ਚੇਅਰਮੈਨ ਸਃ ਦਲਬੀਰ ਸਿੰਘ ਕਥੂਰੀਆ ਵੱਲੋਂ ਬਲਬੀਰ ਕੌਰ ਰਾਏਕੋਟੀ ਕਲਾਕਾਰਾਂ ਤੇ ਮਹਿਮਾਨਾ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ।
ਇਸ ਮੌਕੇ ਵਿਰਸਾ ਸੰਭਾਲ ਸਿਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਸਦਕਾ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ ਸਾਹਿਲ ਅਮਰੀਕਾ ਵੱਲੋਂ ਨਗਦ ਇਨਾਮ ਦਿੱਤੇ ਗਏ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸਿਰਕੱਢ ਉਦਯੋਗਪਤੀਆਂ ਨਾਲ ਕਲਾ ਦੀ ਸਰਪ੍ਰਸਤੀ ਸਬੰਧੀ ਮਿਲਣੀ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਸਾਹਿਬ ਸ਼੍ਰੀਮਤੀ ਸੁਰਭੀ ਮਲਿਕ ਨੇ ਸਮੁੱਚੇ ਲੋਕ ਉਤਸਵ ਵਿੱਚ ਹਿੱਸਾ ਲੈਣ ਵਾਲੇ ਕਲਾਕਾਰਾਂ, ਪ੍ਰਬੰਧਕਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਸ਼ਾਮਿਲ ਹੋ ਕੇ ਵਿਸ਼ਵ ਵਿਰਾਸਤ ਦਿਹਾੜੇ ਦੀਆਂ ਪੇਸ਼ਕਾਰੀਆਂ ਨੂੰ ਮਾਣਿਆ ਤੇ ਜਾਣਿਆ।
ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪ੍ਰਸਿੱਧ ਸੂਫ਼ੀ ਗਾਇਕ ਮੁਹੰਮਦ ਇਰਸ਼ਾਦ ਨੇ ਇਸ ਮੌਕੇ ਸੁਰ ਮਈ ਸੂਫ਼ੀ ਤੇ ਲੋਕ ਸੰਗੀਤ ਨਮੂਨੇ ਪੇਸ਼ ਕੀਤੇ।
ਉੱਘੇ ਫੋਟੋ ਆਰਟਿਸਟ ਸਃ ਹਰਪ੍ਰੀਤ ਸਿੰਘ ਸੰਧੂ ਵੱਲੋਂ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬਾਰੇ ਬਣਾਈ ਦਸਤਾਵੇਜ਼ੀ ਫ਼ਿਲਮ ਨੂੰ ਅੰਤਰ ਰਾਸ਼ਟਰੀ ਸਰਕਟ ਵਿੱਚ ਪੇਸ਼ ਕਰਨ ਲਈ ਦਰਸ਼ਕਾਂ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ।