- ਖਾਲਸਾਈ ਬਾਣਿਆਂ ‘ਚ ਤਿਆਰ- ਬਰ- ਤਿਆਰ ਬੱਚਿਆਂ ਨੇ ਗੁਰਬਾਣੀ ਕੀਰਤਨ ਤੇ ਬੀਰ ਰਸੀ ਕਵਿਤਾਵਾਂ ਦੇ ਪੇਸ਼ਕਾਰੀਨਾਲ ਸੰਗਤਾਂ ਨੂੰ ਕੀਤਾ ਨਿਹਾਲ
DMT : ਲੁਧਿਆਣਾ : (18 ਅਪ੍ਰੈਲ 2023) : – ਦਸ਼ਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਇਤਿਹਾਸ ਅੰਦਰ ਇੱਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿੰਨਾ ਨੇ ਸਦੀਆਂ ਤੋਂ ਜਬਰ ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ ਮਧੋਲੇ ਹਿੰਦੁਸਤਾਨੀ ਸਮਾਜ ਵਿੱਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ ਬਰ ਤਿਆਰ ਖਾਲਸਾ ਪੰਥ ਦੀ ਸਿਰਜਨਾ ਕੀਤੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਰਾਣਾ ਨੇ ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਸੁਸਾਇਟੀ ਬਲਾਕ – ਏ ਲੁਧਿਆਣਾ ਵੱਲੋ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਸ.ਤਰਨਜੀਤ ਸਿੰਘ ਦਸ਼ਮੇਸ਼ ਪੰਪ ਵਾਲਿਆਂ ਦੇ ਨਿੱਘੇ ਉੱਦਮਾਂ ਸਦਕਾ ਸਥਾਨਕ ਡ੍ਰੀਮ ਪਾਰਕ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਇੱਕਤਰ ਹੋਈਆਂ ਪ੍ਰਮੁੱਖ ਰਾਜਨੀਤਕ, ਧਾਰਮਿਕ ,ਸਮਾਜਿਕ ਸ਼ਖਸ਼ੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ.ਗੁਰਦੀਪ ਸਿੰਘ ਡੀਮਾਰਟੇ ਨੇ ਜਿੱਥੇ ਸਮੂਹ ਸੰਗਤਾਂ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਉੱਥੇ ਗੁਰਮਤਿ ਸਮਾਗਮ ਨੂੰ ਸਫਲ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ, ਸ.ਤਰਨਜੀਤ ਸਿੰਘ ਦਸ਼ਮੇਸ਼ ਪੰਪ ਵਾਲਿਆਂ ਸਮੇਤ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਸਮੂਹ ਪ੍ਰਬੰਧਕਾਂ ਦਾ ਤਹਿ ਦਿੱਲੋ ਧੰਨਵਾਦ ਵੀ ਪ੍ਰਗਟ ਕੀਤਾ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਮਾਡਲ ਟਾਊਨ ਐਕਸਟੈਨਸ਼ਨ( ਏ ਬਲਾਕ) ਦੇ ਬੱਚਿਆਂ ਦੇ ਕੀਰਤਨੀ ਜੱਥਿਆਂ ਨੇ ਖਾਲਸਾਈ ਬਾਣਿਆਂ ਵਿੱਚ ਤਿਆਰ ਬਰ ਤਿਆਰ ਹੋ ਕੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਨਾਲ ਹੀ ਬੱਚਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਵੱਲੋ ਬਖਸ਼ੇ ਸਿਧਾਂਤਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਪ੍ਰੇਣਾ ਵੀ ਦਿੱਤੀ।।ਸਮਾਗਮ ਦੀ ਸਮਾਪਤੀ ਮੌਕੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ. ਗੁਰਦੀਪ ਸਿੰਘ ਡੀਮਾਰਟੇ,ਅਮਰਜੀਤ ਸਿੰਘ ਬਜਾਜ ਸੀਨੀਅਰ ਮੀਤ ਪ੍ਰਧਾਨ, ਰਮੇਸ਼ ਸਾਹਨੀ ਸੀਨੀ.ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ ਭੁਟੀਆਨੀ ਵਾਇਸ ਪ੍ਰਧਾਨ, ਭੁਪਿੰਦਰ ਸਿੰਘ ਜੁਨੇਜਾ ਵਾਇਸ ਪ੍ਰਧਾਨ,ਪ੍ਰੀਤ ਕਮਲ ਸਿੰਘ ਪਾਹਵਾ ਜਨ.ਸੈਕਟਰੀ, ਨਰਿਦਰਪਾਲ ਸਿੰਘ ਕਥੂਰੀਆ ਫਾਈਨਾਂਸ ਸੈਕਟਰੀ,ਚਰਨਜੀਤ ਸਿੰਘ ਛਾਬੜਾ ਚੇਅਰਮੈਨ, ਗੁਲਜਾਰ ਸਿੰਘ ਬਰਾੜ ਸਰਪ੍ਰਸਤ, ਤੇਜਵਿੰਦਰ ਸਿੰਘ ਬੀਗ ਬੈਨ ਸਲਾਹਕਾਰ ਬਲਦੇਵ ਸਿੰਘ ਸਿਡਾਨਾ ਸਲਾਹਕਾ ਨੇ ਗੁਰਮਤਿ ਸਮਾਗਮ ਅੰਦਰ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਅਕਾਰਸ਼ਕ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦਾ ਅਟੁੱਟ ਲੰਗਰ ਵੀ ਵਰਤਿਆ ਗਿਆ।