ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਯੂਨਿਵਰਸਿਟੀ ਨਤੀਜਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ludhiana Punjabi

DMT : ਲੁਧਿਆਣਾ : (25 ਅਗਸਤ 2023) : – ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ ਐੱਸ  ਸੀ. ਫੈਸ਼ਨ ਡਿਜ਼ਾਇਨਿੰਗ ਐਂਡ  ਮੈਨੇਜਮੈਂਟ  (ਸਮੈਸਟਰ ਦੂਜਾ ਅਤੇ ਚੌਥਾ) ਦੇ ਸ਼ਾਨਦਾਰ ਨਤੀਜਿਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ। ਦੂਜੇ ਸਮੈਸਟਰ ਵਿੱਚ ਅਮਨਜੋਤ ਕੌਰ ਨੇ 87%  ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾਂ ਸਥਾਨ ,ਸਾਕਸ਼ੀ ਨੇ 80% ਅੰਕ  ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ  ਦੂਜਾ ਸਥਾਨ, ਰਮਨਦੀਪ ਕੌਰ ਨੇ 79.8% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਚੌਥੇ ਸਮੈਸਟਰ ਵਿੱਚ ਅਮਨਦੀਪ ਕੌਰ ਨੇ  83% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ  ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਦਸ਼ਮੀਤ ਕੌਰ ਨੇ 81.29% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਟੀ ਵਿੱਚ ਦੂਜਾ ਅਤੇ ਸਿਮਰਨ ਕੌਰ ਨੇ 81% ਅੰਕ ਪ੍ਰਾਪਤ ਕਰਕੇ  ਯੂਨੀਵਰਸਟੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥਣਾਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੀ ਮਿਹਨਤ ਨੂੰ ਦਿੱਤਾ।

ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਸਵਰਨ ਸਿੰਘ, ਸਕੱਤਰ ਸਰਦਾਰ ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਦੇਣ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *