DMT : ਲੁਧਿਆਣਾ : (28 ਸਤੰਬਰ 2023) : – ਮਿਤੀ 27 ਸਤੰਬਰ ਨੂੰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸੰਬੰਧਿਤ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਕੌਮੀ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਆਪਣੇ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੱਤੀ। ਕਾਲਜ ਪ੍ਰਿੰਸੀਪਲ ਨੇ ਭਗਤ ਸਿੰਘ ਦੇ
ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜੀ ਨੂੰ ਹੱਲਾਸ਼ੇਰੀ ਦਿੰਦੇ ਹਨ ਇਸ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮਾਂ ਦਾ ਆਯੋਜਨ ਹੁੰਦਾ ਰਹੇਗਾ।