DMT : ਲੁਧਿਆਣਾ : (17 ਮਾਰਚ 2023) : – ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਦੀ ਪੀ ਜੀ ਡੀ ਸੀ ਏ ਸਮੈਸਟਰ 1 ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਵਿਚੋਂ 88.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਸਤਵਾਂ ਸਥਾਨ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਡਾਕਟਰ ਕਿਰਨਦੀਪ ਕੌਰ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਸਖਤ ਮਿਹਨਤ ਕਰਨ ਵਾਲੀ ਵਿਦਿਆਰਥਣ ਅਤੇ ਸਟਾਫ ਮੈਂਬਰਾਂ ਨੂੰ ਉਨ੍ਹਾਂ ਦੀ ਯੋਗ ਅਗਵਾਈ ਅਤੇ ਅਧਿਆਪਨ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ|