DMT : ਲੁਧਿਆਣਾ : (20 ਅਪ੍ਰੈਲ 2023) : – ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ 21 ਅਪ੍ਰੈਲ ਨੂੰ ਹਰ ਮੁਸਲਮਾਨ ਈਦ-ਉਲ-ਫਿਤਰ ਦਾ ਚੰਨ ਵੇਖੇ | ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੰੂ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਦੇ ਇਸ ਫੋਨ ਨੰ: 0161-2722282 ‘ਤੇ ਸੰਪਰਕ ਕਰੇ ਤਾਂ ਕਿ ਈਦ ਦਾ ਐਲਾਨ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ 21 ਅਪ੍ਰੈਲ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਈਦ-ਉਲ-ਫਿਤਰ ਦਾ ਤਿਊਹਾਰ ਮਨਾਇਆ ਜਾਵੇਗਾ | ਜੇਕਰ 21 ਅਪ੍ਰੈਲ ਨੰੂ ਚੰਨ ਨਜ਼ਰ ਨਹੀਂ ਆਉਂਦਾ ਤਾਂ 23 ਅਪ੍ਰੈਲ ਦਿਨ ਐਤਵਾਰ ਨੂੰ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ |