DMT : ਲੁਧਿਆਣਾ : (03 ਅਪ੍ਰੈਲ 2023) : – ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਨੇ ਆਈ. ਐੱਸ .ਕੇ. ਐੱਫ ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਜੋ ਕਿ 2 ਅਪ੍ਰੈਲ 2023 ਨੂੰ ਹਰਿਆਣੇ ਵਿਖੇ ਆਯੋਜਿਤ ਕੀਤੀ ਗਈ, ਇਸ ਵਿੱਚ ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਕੁਮਾਰੀ ਨੈਨਸੀ ਗੁਪਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਸੋਨੇ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਕਰਾਟੇ ਚੈਂਪੀਅਨਸ਼ਿਪ ਵਿੱਚ ਨੈਨਸੀ ਨੇ ਸੀਨੀਅਰ ਕੈਟਾਗਰੀ (55ਵੇਟ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਪਦਕ ਹਾਸਲ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਜੀ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਪ੍ਰਾਧਿਆਪਕ ਰਾਣੀ ਕੌਰ ਅਤੇ ਵਿਜੇਤਾ ਖਿਡਾਰਨ ਨੂੰ ਵਧਾਈ ਦਿੰਦਿਆ ਕਿਹਾ, ਇਹ ਕਾਲਜ ਲਈ ਬਹੁਤ ਵੱਡੀ ਉਪਲੱਬਧੀ ਹੈ। ਇਸ ਜਿੱਤ ਦੀ ਵਧਾਈ ਦਿੰਦਿਆ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ .ਰਣਯੋਧ ਸਿੰਘ ਨੇ ਖਿਡਾਰਣ ਨੂੰ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅਸੀਂ ਕਾਮਨਾ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਇਹ ਖਿਡਾਰਨ ਆਪਣੀ ਮਿਹਨਤ ਦੇ ਬਲ ਨਾਲ ਹੋਰ ਉਪਲੱਬਧੀਆਂ ਹਾਸਲ ਕਰੇ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਕੋਚ ਕਮਲ ਸ਼ਰਮਾ ਦਾ ਵੀ ਧੰਨਵਾਦ ਕੀਤਾ।