DMT : ਲੁਧਿਆਣਾ : (27 ਫਰਵਰੀ 2023) : – ਮਿਤੀ 27 ਫਰਵਰੀ 2023 ਨੂੰ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਸੈਂਟਰਲ ਸਟੂਡੈਂਟਸ ਐਸੋਸੀਏਸ਼ਨ ਦੇ ਦੁਆਰਾ ਕਾਲਜ ਦੇ ਸੈਮੀਨਾਰ ਹਾਲ ਵਿਖੇ “ਜੀ 20 ” ‘ਤੇ ਆਧਾਰਿਤ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ ।ਜੀ 20 ਸਮਿਟ ਜੋ ਕਿ ਆਉਣ ਵਾਲੇ ਸਮੇਂ ਵਿੱਚ ਸਤੰਬਰ ਮਹੀਨੇ ਭਾਰਤ ਵਿੱਚ ਹੋਣਾ ਤੈਅ ਹੋ ਗਿਆ ਹੈ ਇਸ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਲਈ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਵਿਦਿਆਰਥਣਾਂ ਨੂੰ ਜੀ 20 ਸਬੰਧੀ ਜਾਣਕਾਰੀ ਦੇਣ ਲਈ ਨਿਬੰਧ ,ਲੇਖ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ , ਜੇਤੂ ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਣ ਵਾਲੇ ਜੀ 20 ਯੂਥ ਇੰਟਰ ਨੈਸ਼ਨਲ ਸੈਮੀਨਾਰ ਵਿਚ ਹਿੱਸਾ ਲੈਣਗੀਆਂ।ਇਸ ਅਵਸਰ ‘ਤੇ ਕਾਲਜ ਦੇ ਕਮਰਸ ਵਿਭਾਗ ਦੇ ਮੁਖੀ ਡਾ .ਅਜੀਤ ਕੌਰ ਨੇ ਇਸ ਵਿੱਚ ਭਾਗ ਲੈਣ ਵਾਲੇ ਸਾਰੇ ਦੇਸ਼ਾਂ ,ਉਨ੍ਹਾਂ ਦੇ ਸਥਾਨ ਅਤੇ ਯੋਗਦਾਨ ਸਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਆਧੁਨਿਕ ਆਰਥਿਕ ਵਵਿਸਥਾ ਬਾਰੇ ਵੀ ਦੱਸਿਆ। ਕਮਿਸਟਰੀ ਵਿਭਾਗ ਤੋਂ ਡਾ: ਰਿੰਪੀ ਮਿਹਾਨੀ ਨੇ ਇਕ ਧਰਤੀ, ਇਕ ਪਰਿਵਾਰ ਅਤੇ ਇਕ ਭਵਿੱਖ ਦਾ ਮਹੱਤਵ ਦੱਸਦਿਆਂ ਹੋਇਆ ਨੌਜਵਾਨਾਂ ਨੂੰ ਭਾਰਤ ਨੂੰ ਸਵੱਛ ਤੇ ਹਰਾ-ਭਰਾ ਬਣਾਉਣ ਦਾ ਸੰਦੇਸ਼ ਦਿੱਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਕੌਰ ਨੇ ਸੈਂਟਰਲ ਸਟੂਡੈਂਟਸ ਐਸੋਸੀਏਸ਼ਨ ਦੇ ਇਸ ਸ਼ਲਾਘਾਯੋਗ ਕਦਮ ਦੀ ਪ੍ਰਸੰਸਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਲੈਕਚਰ ਹੋਣੇ ਚਾਹੀਦੇ ਹਨ ਜਿਸ ਨਾਲ ਸਾਡੀ ਨੌਜਵਾਨ ਪੀੜ੍ਹੀ ਆਪਣੇ ਕੁਦਰਤੀ ਵਾਤਾਵਰਨ ਨੂੰ ਸੰਭਾਲੇ ਅਤੇ ਦੇਸ਼ ਨੂੰ ਉੱਨਤੀ ਦੇ ਸਿਖਰ ਤੱਕ ਲੈ ਜਾਣ ਲਈ ਜਾਗਰੂਕ ਰਹੇ।ਇਹ ਲੈਕਚਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਜੀ 20 ਦੀ ਜਾਗਰੂਕਤਾ ਅਭਿਆਨ ਦੀ ਇੱਕ ਕੜੀ ਦੇ ਰੂਪ ਵਿੱਚ ਕਰਵਾਇਆ ਗਿਆ।
