DMT : ਲੁਧਿਆਣਾ : (14 ਅਪ੍ਰੈਲ 2023) : – ਥਾਣਾ ਜਮਾਲਪੁਰ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਲਖਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਉਮੈਦਪੁਰ ਅਤੇ ਅਮਰੀਕ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਵੱਡੀ ਸੀਲੋ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 6 ਮੋਟਰਸਾਈਕਲ, ਇਕ ਮੋਬਾਈਲ, 1 ਦਾਤ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਇਹ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪ੍ਰਵਾਸੀ ਮਜ਼ਦੂਰਾਂ ਨੂੰ ਹਥਿਆਰ ਦਿਖਾ ਕੇ ਮੋਬਾਈਲ ਅਤੇ ਨਕਦੀ ਖੋਹ ਲੈਂਦੇ ਸਨ ਜਦ ਕਿ ਸ਼ਹਿਰ ਦੀਆਂ ਮਾਰਕੀਟਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਦੇ ਸਨ | ਪੁਲਿਸ ਉਨ੍ਹਾਂ ਪਾਸੋਂ ਪੁੱਛ-ਪੜਤਾਲ ਕਰ ਰਹੀ ਹੈ |