ਵਿਜੀਲੈਂਸ ਵਲੋਂ ਪਾਵਰਕਾਮ ਦਾ ਖ਼ਪਤਕਾਰ ਕਲਰਕ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

Punjab Punjabi
  • ਕੋਰੋਨਾ ਟੈਸਟ ਤੋਂ ਬਾਅਦ ਭਲਕੇ ਪੇਸ਼ ਕੀਤਾ ਜਾਵੇਗਾ ਅਦਾਲਤ ਵਿਚ

DMT : ਫ਼ਰੀਦਕੋਟ : (01 ਜੁਲਾਈ 2020) : – ਵਿਜੀਲੈਂਸ ਵਿਭਾਗ ਪੰਜਾਬ ਦੀਆਂ ਹਦਾਇਤਾਂ ‘ਤੇ ਡੀ.ਐਸ.ਪੀ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਇੰਸਪੈਕਟਰ ਸੋਹਣ ਸਿੰਘ ਵਲੋਂ ਜੈਤੋ ਸਥਿਤ ਪਾਵਰਕਾਮ ਦੇ ਖ਼ਪਤਕਾਰ ਕਲਰਕ ਬਲਵਿੰਦਰ ਸਿੰਘ ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁਦਈ ਬਲਦੇਵ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਜੈਤੋ ਦੇ ਬਿਆਨਾਂ ਦੇ ਆਧਾਰ ‘ਤੇ ਉਕਤ ਕਲਰਕ ਖ਼ਿਲਾਫ਼ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਥਾਣਾ ਵਿਖੇ ਭ੍ਰਿਸ਼ਟਾਚਾਰ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਬਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਸਰਕਾਰੀ ਗਵਾਹ ਡਾ. ਗੁਰਮਿੰਦਰ ਸਿੰਘ ਐਗਰੀਕਲਚਰ ਅਧਿਕਾਰੀ ਅਤੇ ਪਰਮਿੰਦਰ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਫ਼ੜੇ ਗਏ ਦੋਸ਼ੀ ਦਾ ਭਲਕੇ ਕੋਰੋਨਾ ਟੈਸਟ ਕਰਵਾਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Share:

Leave a Reply

Your email address will not be published. Required fields are marked *