- ਅੱਜ ਤੋਂ ਇਲਾਕਾ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ – ਵਿਧਾਇਕ ਗਰੇਵਾਲ
- ਕਿਹਾ! ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ
DMT : ਲੁਧਿਆਣਾ : (19 ਅਪ੍ਰੈਲ 2023) : – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 17 ਦੇ ਇ ਡਬਲਿਊ ਐਸ ਕਲੋਨੀ ਵਿਖੇ 22.8 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਗਏ ਟਿਊਬਵੈੱਲ ਦਾ ਬਟਨ ਦਬਾ ਕੇ ਉਦਘਾਟਨ ਕੀਤਾ ਗਿਆ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਵਾਰਡ ਨੰਬਰ 17 ਦੇ ਈ ਡਬਲਿਊ ਐਸ ਕਲੋਨੀ ਦੇ ਵਸਨੀਕਾਂ ਦੀ ਮੰਗ ਅਨੁਸਾਰ ਇਹ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਜਿਸ ਨੂੰ ਅੱਜ ਚਾਲੂ ਕਰ ਦਿੱਤਾ ਗਿਆ ਹੈ ਇਸ ਦੇ ਸ਼ੁਰੂ ਹੋਣ ਨਾਲ ਆਸ ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਵਸਨੀਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਜੋ ਵੀ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ ।
ਇਸ ਮੌਕੇ ਦਰਸ਼ਨ ਚਾਵਲਾ, ਮਮਤਾ ਚਾਵਲਾ, ਜਤਿੰਦਰ ਸੋਢੀ, ਅਮਿਤ ਕੁਮਾਰ, ਰਾਮ ਚੰਦਰ ਯਾਦਵ ,ਕਰਨੈਲ ਪ੍ਰਧਾਨ , ਰਵੀ ਸ਼ਰਮਾ ਸੰਜੂ ਸ਼ਰਮਾ ,ਜਸਪ੍ਰੀਤ ਮਿੰਠੂ, ਪ੍ਰਵੀਨ ਚੌਪੜਾ, ਵਿੱਕੀ ਸਿੰਘ, ਪੀਏ ਗੁਰਸ਼ਰਨ ਦੀਪ, ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।