- ਲੁਧਿਆਣਾ ਦੱਖਣੀ ਚ ਸਥਿਤ ਪਾਰਟੀ ਦੇ ਮੁੱਖ ਦਫਤਰ ਚ ਵਿਸ਼ੇਸ਼ ਕੈਂਪ ਰਾਹੀਂ ਬਣਾਏ ਜਾ ਰਹੇ ਈ ਕਾਰਡ
- ਲੋੜਵੰਦ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਭ, 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਚ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਹੈ ਤਜਵੀਜ਼
DMT : ਲੁਧਿਆਣਾ : (26 ਅਗਸਤ 2023) : – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਸਰਕਾਰੀ ਸਕੀਮਾਂ ਦਾ ਫ਼ਾਇਦਾ ਲੋੜਵੰਦਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਬਨਵਾਉਣ ਲਈ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ।
ਉਨ੍ਹਾ ਕਿਹਾ ਕਿ ਲੋਕਾਂ ਦੀ ਸੁਵਿਧਾ ਦੇ ਲਈ ਪਾਰਟੀ ਦੇ ਦਫਤਰ ਵਿਖੇ ਲੋੜੀਂਦੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਇਸ ਸਕੀਮ ਦੇ ਤਹਿਤ ਹਰ ਲਾਭਪਾਤਰੀ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸੁਵਿਧਾ ਹੈ, ਇਸ ਤੋਂ ਇਲਾਵਾ 900 ਤੋਂ ਵਧੇਰੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ ਜਿਨ੍ਹਾ ਵਿੱਚ ਵੱਖ-ਵੱਖ ਨਾਮੀ ਨਿੱਜੀ ਹਸਪਤਾਲ ਵੀ ਸ਼ਾਮਲ ਹਨ।
ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਅਕਸਰ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਾਰਨ ਲੋਕ ਪਹੁੰਚ ਨਹੀਂ ਕਰ ਸਕਦੇ ਪਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਨਵਾਉਣ ਦੇ ਨਾਲ ਲੋੜਵੰਦਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲੇਗੀ, ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਅਜਿਹੀ ਸਕੀਮਾਂ ਦਾ ਫਾਇਦਾ ਲੈਣ ਤੋਂ ਵਾਂਝੇ ਰਹਿ ਜਾਂਦੇ ਨੇ, ਉਨ੍ਹਾ ਦੀ ਮਦਦ ਵਿਸ਼ੇਸ਼ ਹੈਲਪ ਡੈਸਕ ਤਿਆਰ ਕੀਤਾ ਗਿਆ ਹੈ, ਜੋਕਿ ਵੱਖ ਵੱਖ ਸਰਕਾਰੀ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਨਾ ਸਿਰਫ ਜਾਣਕਾਰੀ ਦਿੰਦਾ ਹੈ ਸਗੋਂ ਉਨ੍ਹਾਂ ਦੇ ਦਸਤਾਵੇਜ਼ ਪੂਰੇ ਕਰਨ ਵਿੱਚ ਵੀ ਸਹਿਯੋਗ ਕਰਦਾ ਹੈ।