ਵਿਧਾਇਕ ਭੋਲਾ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

Ludhiana Punjabi
  • ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਵਿਧਾਇਕ ਭੋਲਾ ਗਰੇਵਾਲ

DMT : ਲੁਧਿਆਣਾ : (14 ਅਪ੍ਰੈਲ 2023) : – ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।

ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Leave a Reply

Your email address will not be published. Required fields are marked *