- ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ
DMT : ਲੁਧਿਆਣਾ : (04 ਮਾਰਚ 2023) : – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਵਿਖੇ ਪੁਰਾਣੀ ਪੁਲਿਸ ਚੌਂਕੀ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਪੁਰਾੜੀ ਪੁਲਿਸ ਚੌਂਕੀ ਸੜ੍ਹਕ ਦੇ ਨਿਰਮਾਣ ‘ਤੇ ਲਗਭਗ 85 ਲੱਖ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ।